ਪੰਜਾਬ ਲਈ 14 ਤੋਂ 17 ਸਤੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Saturday, Sep 13, 2025 - 05:47 PM (IST)

ਜਲੰਧਰ- ਪੰਜਾਬ ਦੇ ਮੌਸਮ ਨੇ ਰੁਖ ਬਦਲ ਲਿਆ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਕੋਈ ਵੀ ਖ਼ਤਰੇ ਦੀ ਗੱਲ ਨਹੀਂ ਹੈ। ਯਾਨੀ ਕਿ ਅਗਲੇ ਦਿਨਾਂ ਵਿੱਚ ਥੌੜਾ-ਬਹੁਤ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਅਗਲੇ 4 ਦਿਨਾਂ ਦੀ ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਸਾਂਝੀ ਕੀਤੀ ਗਈ ਹੈ। ਅੱਜ ਸੂਬੇ ਦੇ ਕਈ ਹਿੱਸਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਰਾਹਤ ਜ਼ਰੂਰੀ ਮਿਲੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ: ਭਰਾ ਨਾਲ ਪੇਕੇ ਘਰ ਆ ਰਹੀ ਭੈਣ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਮੌਸਮ ਵਿਭਾਗ ਮੁਤਾਬਕ 14 ਤੇ 15 ਸਤੰਬਰ ਲਈ ਅੰਮ੍ਰਿਤਸਰ, ਗੁਰਦਾਸਪੁਰ, ਹੋਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਸੱਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ। ਹੋਰ ਜ਼ਿਲ੍ਹਿਆਂ ਵਿੱਚ ਮੌਸਮ ਸੁੱਕਾ ਰਹੇਗਾ। ਉੱਥੇ ਹੀ 16 ਸਤੰਬਰ ਲਈ ਉੱਤਰੀ ਇਲਾਕਿਆਂ – ਪਠਾਨਕੋਟ, ਗੁਰਦਾਸਪੁਰ ਅਤੇ ਹੋਸ਼ਿਆਰਪੁਰ 'ਚ ਮੀਂਹ ਦੇ ਆਸਾਰ ਹਨ, ਜਦਕਿ ਬਾਕੀ ਪੰਜਾਬ ਜ਼ਿਆਦਾਤਰ ਸੁੱਕਾ ਰਹੇਗਾ। ਇਸ ਦੇ ਨਾਲ ਵਿਭਾਗ ਨੇ 17 ਸਤੰਬਰ ਨੂੰ ਪੰਜਾਬ ਦੇ ਵੱਡੇ ਹਿੱਸੇ ਵਿੱਚ ਮੀਂਹ ਦੇ ਆਸਾਰ ਦੱਸੇ ਹਨ। ਖ਼ਾਸ ਤੌਰ ’ਤੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਪਟਿਆਲਾ, ਐਸ. ਏ. ਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਹੋਸ਼ਿਆਰਪੁਰ, ਪਠਾਨਕੋਟ ਅਤੇ ਰਾਜਸਥਾਨ ਨਾਲ਼ ਲੱਗਦੇ ਹੋਰ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ-SGPC ਦੀ ਵੱਡੀ ਕਾਰਵਾਈ, ਮੈਨੇਜਰ ਤੇ ਅਕਾਊਂਟੈਂਟ ਮੁਅੱਤਲ
ਮੌਸਮ ਵਿਭਾਗ ਦੀ ਸਲਾਹ
ਵਿਭਾਗ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਮੀਂਹ ਵਾਲੇ ਦਿਨਾਂ 'ਚ ਸਾਵਧਾਨ ਰਹਿਣ, ਖ਼ਾਸ ਤੌਰ ’ਤੇ ਜਿਹੜੇ ਇਲਾਕੇ ਪਹਿਲਾਂ ਹੀ ਹੜ੍ਹ ਪ੍ਰਭਾਵਿਤ ਹਨ, ਉੱਥੇ ਪਾਣੀ ਭਰਨ ਦੀ ਸੰਭਾਵਨਾ ਰਹੇਗੀ। ਕਿਸਾਨਾਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਫਸਲਾਂ ਨੂੰ ਸੁਰੱਖਿਅਤ ਰੱਖਣ ਲਈ ਜ਼ਰੂਰੀ ਕਦਮ ਚੁੱਕਣ।
ਇਹ ਵੀ ਪੜ੍ਹੋ-ਜਥੇਦਾਰ ਗੜਗੱਜ ਨੇ ਹੜ੍ਹਾਂ 'ਚ ਸੇਵਾ ਕਰ ਰਹੀਆਂ ਸੰਸਥਾਵਾਂ ਨਾਲ ਕੀਤੀ ਮੀਟਿੰਗ, ਦਿੱਤੀਆਂ ਇਹ ਹਦਾਇਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8