ਮੌਸਮ ਵਿਭਾਗ ਦੀ ਚਿਤਾਵਨੀ- ''ਧੁੱਪ ਨਿਕਲਣ ਦਾ ਮਤਲਬ ਇਹ ਨਹੀਂ ਕਿ ਮੌਸਮ ਸਾਫ਼ ਹੋ ਗਿਆ''

01/26/2024 4:06:30 AM

ਚੰਡੀਗੜ੍ਹ (ਪਾਲ)- ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਏ. ਕੇ. ਸਿੰਘ ਦਾ ਕਹਿਣਾ ਹੈ ਕਿ ਵੀਰਵਾਰ ਨਿਕਲੀ ਧੁੱਪ ਦਾ ਮਤਲਬ ਇਹ ਨਹੀਂ ਕਿ ਮੌਸਮ ਸਾਫ਼ ਹੋ ਗਿਆ ਹੈ। ਪੂਰਵ ਅਨੁਮਾਨ ਦੇ ਮੱਦੇਨਜ਼ਰ ਅਲਰਟ ਵਧਾ ਦਿੱਤਾ ਗਿਆ ਹੈ। ਧੁੰਦ ਤੋਂ ਫਿਲਹਾਲ ਕੋਈ ਰਾਹਤ ਨਹੀਂ ਹੈ। ਖਾਸ ਕਰ ਕੇ ਦੋ ਦਿਨਾਂ ਤਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਰੈੱਡ ਅਲਰਟ ਦਿੱਤਾ ਹੈ। ਇਸ ਦੇ ਨਾਲ ਹੀ ਤਿੰਨ ਦਿਨਾਂ ਲਈ ਓਰੇਂਜ ਅਲਰਟ ਵੀ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਇਕ ਹਫ਼ਤਾ ਪਹਿਲਾਂ ਲਾਪਤਾ ਹੋਇਆ ਸੀ ਨੌਜਵਾਨ, ਗੁਆਂਢੀ ਘਰ ਦੇ ਵਰਾਂਡੇ 'ਚ ਦੱਬੀ ਗਈ ਲਾਸ਼ ਹੋਈ ਬਰਾਮਦ

ਸੂਰਜ ਦੀ ਰੌਸ਼ਨੀ ਕਾਰਨ ਤਾਪਮਾਨ ਵਿਚ ਮਾਮੂਲੀ ਵਾਧਾ ਦੇਖਿਆ ਗਿਆ ਸੀ, ਪਰ ਇਹ ਸਥਾਈ ਨਹੀਂ ਹੈ ਅਤੇ ਜਲਦੀ ਹੀ ਡਿੱਗ ਜਾਵੇਗਾ। ਅਫਗਾਨਿਸਤਾਨ ਤੋਂ ਪੱਛਮੀ ਪੌਣਾਂ ਸਰਗਰਮ ਹੋ ਚੁੱਕੀਆਂ ਹਨ ਪਰ ਚੰਡੀਗੜ੍ਹ ’ਤੇ ਇਸ ਦਾ ਕੋਈ ਅਸਰ ਨਹੀਂ ਹੋਵੇਗਾ। ਪਹਾੜਾਂ ਦੇ ਉੱਪਰਲੇ ਹਿੱਸਿਆਂ ਵਿਚ ਵੀ ਅਸਰ ਪੈ ਸਕਦਾ ਹੈ। ਦੂਜੀਆਂ ਪੱਛਮੀਆਂ ਪੌਣਾਂ 27 ਨੂੰ ਵੀ ਸਰਗਰਮ ਨਜ਼ਰ ਆ ਰਹੀਆਂ ਹਨ। ਉਹ ਕਿੰਨੀਆਂ ਮਜ਼ਬੂਤ ਹੋਣਗੀਆਂ, ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ।

ਇਹ ਵੀ ਪੜ੍ਹੋ- ਭੈਣ ਕਰਦੀ ਸੀ ਮੁਸਲਮਾਨ ਮੁੰਡੇ ਨੂੰ ਪਿਆਰ, ਗੁੱਸੇ 'ਚ ਆਏ ਭਰਾ ਨੇ ਭੈਣ ਤੇ ਮਾਂ ਨੂੰ ਨਦੀ 'ਚ ਸੁੱਟਿਆ, ਦੋਵਾਂ ਦੀ ਹੋਈ ਮੌਤ

ਵੱਧ ਤੋਂ ਵੱਧ ਤਾਪਮਾਨ ਪਹੁੰਚਿਆ 16.5 ਡਿਗਰੀ
ਬੀਤੇ ਦਿਨ 11 ਸਾਲਾਂ ਬਾਅਦ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ ਦਰਜ ਹੋਇਆ। ਹਾਲਾਂਕਿ ਵੀਰਵਾਰ ਧੁੱਪ ਨਿਕਲਣ ਨਾਲ ਠੰਡ ਤੋਂ ਕੁਝ ਰਾਹਤ ਮਿਲੀ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 16.5 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ 4.6 ਡਿਗਰੀ ਦਰਜ ਕੀਤਾ ਗਿਆ। ਵਿਭਾਗ ਨੇ 28 ਤਰੀਕ ਤਕ ਅਲਰਟ ਦਿੱਤਾ ਹੈ। ਲੰਬੀ ਭਵਿੱਖਬਾਣੀ ’ਤੇ ਨਜ਼ਰ ਮਾਰੀਏ ਤਾਂ ਮੌਸਮ ਵਿਚ ਕੁਝ ਰਾਹਤ ਮਿਲੀ ਹੈ। ਇਸ ਦੌਰਾਨ ਦਿਨ ਦਾ ਤਾਪਮਾਨ 16 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 6 ਤੋਂ 7 ਡਿਗਰੀ ਰਹੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Harpreet SIngh

Content Editor

Related News