ਪੰਜਾਬੀਆਂ ਦੇ ਅਚਾਨਕ ਖੜਕ ਪਏ ਫੋਨ, ਅਗਲੇ 24 ਘੰਟਿਆਂ ਲਈ ਜਾਰੀ ਹੋਈ ਚੇਤਾਵਨੀ

Friday, Apr 03, 2026 - 06:08 PM (IST)

ਪੰਜਾਬੀਆਂ ਦੇ ਅਚਾਨਕ ਖੜਕ ਪਏ ਫੋਨ, ਅਗਲੇ 24 ਘੰਟਿਆਂ ਲਈ ਜਾਰੀ ਹੋਈ ਚੇਤਾਵਨੀ

ਚੰਡੀਗੜ੍ਹ : ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (SDMA) ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਅਗਲੇ 24 ਘੰਟਿਆਂ ਲਈ ਮੌਸਮ ਸਬੰਧੀ ਅਲਰਟ ਜਾਰੀ ਕੀਤਾ ਹੈ। ਅਥਾਰਟੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਗਰਜ਼-ਤੂਫ਼ਾਨ, ਬਿਜਲੀ ਚਮਕਣ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਸਰੋਤਾਂ ਅਨੁਸਾਰ ਇਸ ਖਰਾਬ ਮੌਸਮ ਦਾ ਅਸਰ ਮੁੱਖ ਤੌਰ 'ਤੇ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਪਠਾਨਕੋਟ, ਰੂਪਨਗਰ, ਐੱਸ.ਏ.ਐਸ. ਨਗਰ (ਮੋਹਾਲੀ) ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਦੇਖਣ ਨੂੰ ਮਿਲ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਨਾਲ ਲੁੱਟ, ਦਿਨ ਦਿਹਾੜੇ ਜੀ. ਟੀ. ਰੋਡ 'ਤੇ ਵਾਪਰੀ ਘਟਨਾ 

PunjabKesari

ਅਥਾਰਟੀ ਨੇ ਚਿਤਾਵਨੀ ਦਿੱਤੀ ਹੈ ਕਿ ਇਨ੍ਹਾਂ ਇਲਾਕਿਆਂ ਵਿਚ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ (ਝੱਖੜ) ਚੱਲ ਸਕਦੀਆਂ ਹਨ। ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ। ਸੂਬਾ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ (ਹੰਗਾਮੀ ਹਾਲਤ) ਹੋਣ 'ਤੇ ਤੁਰੰਤ ਸਹਾਇਤਾ ਲਈ 112 ਨੰਬਰ 'ਤੇ ਕਾਲ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਇਕੋ ਦਿਨ 'ਚ ਸੈਂਕੜੇ ਚਲਾਨ, ਪੰਜਾਬ 'ਚ ਇਨ੍ਹਾਂ ਵਾਹਨ ਚਾਲਕਾਂ 'ਤੇ ਹੋ ਰਹੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News