ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ''ਚ ਪਵੇਗਾ ਭਾਰੀ ਮੀਂਹ

Sunday, Jul 19, 2020 - 10:02 PM (IST)

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਮੀਂਹ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਹਰਾਂ ਅਨੁਸਾਰ 19 ਤੋਂ 21 ਜੁਲਾਈ ਤੱਕ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਸੰਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਮੁਤਾਬਕ ਲੁਧਿਆਣਾ, ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਅੰਮ੍ਰਿਤਸਰ, ਨਵਾਂ ਸ਼ਹਿਰ, ਹੁਸ਼ਿਆਰਪੁਰ, ਮੁਹਾਲੀ ਅਤੇ ਕਪੂਰਥਲਾ ਦੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰੀ ਬਰਸਾਤ ਦੀ ਚਿਤਾਵਨੀ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਵੀ ਫਸਲਾਂ ਦਾ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। 

ਇਹ ਵੀ ਪੜ੍ਹੋ : ਅਤਿ ਦੁਖਦਾਈ ਖ਼ਬਰ, ਤਰਨਤਾਰਨ 'ਚ ਕਰੰਟ ਲੱਗਣ ਕਾਰਣ ਮਾਂ-ਪੁੱਤ ਦੀ ਮੌਤ, ਦੁੱਖ 'ਚ ਧੀ ਨੇ ਖਾਧਾ ਜ਼ਹਿਰ 

ਵਿਭਾਗ ਦੇ ਅਨੁਮਾਨ ਮੁਤਾਬਕ 19 ਤੇ 20 ਜੁਲਾਈ ਨੂੰ ਭਾਰੀ ਮੀਂਹ ਪੈ ਸਕਦਾ ਹੈ ਜਦਕਿ 21 ਜੁਲਾਈ ਨੂੰ ਘੱਟ ਮੀਂਹ ਪਵੇਗਾ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਮੁਕਤਸਰ ਸਾਹਿਬ ਅਤੇ ਬਠਿੰਡਾ 'ਚ 19 ਤੇ 20 ਜੁਲਾਈ ਨੂੰ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 19 ਜੁਲਾਈ ਐਤਵਾਰ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲਿਆਂ ਵਿਚ ਕਾਲੇ ਬੱਦਲ ਛਾਏ ਰਹੇ ਜਦਕਿ ਕਈ ਥਾਈਂ ਹਲਕਾ ਮੀਂਹ ਵੀ ਪਿਆ ਹੈ।

ਇਹ ਵੀ ਪੜ੍ਹੋ : ਬਠਿੰਡਾ : ਪਤੀ ਨੇ ਆਸ਼ਿਕ ਨਾਲ ਰੰਗੇ ਹੱਥੀਂ ਫੜੀ ਪਤਨੀ, ਦੋਵਾਂ ਨੂੰ ਦਿੱਤੀ ਰੌਂਗਟੇ ਖੜ੍ਹੇ ਕਰਨ ਵਾਲੀ ਮੌਤ (ਤਸਵੀਰਾਂ)


Gurminder Singh

Content Editor

Related News