ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Friday, Dec 20, 2024 - 06:21 PM (IST)
ਲੁਧਿਆਣਾ : ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਵਿਭਾਗ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਦੇ ਚੱਲਦੇ ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਫਿਲਹਾਲ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤਕ ਸੀਤ ਲਹਿਰ ਲਗਾਤਾਰ ਜਾਰੀ ਰਹੇਗੀ। ਇਨ੍ਹਾਂ ਦਿਨਾਂ ਦੌਰਾਨ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਸਕਦਾ ਹੈ। ਮੀਂਹ ਦੀ ਫਿਲਹਾਲ ਅਜੇ ਤਕ ਕੋਈ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤਾਪਮਾਨ 5 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ, ਸਕੂਲ ਰਹਿਣਗੇ ਬੰਦ
ਪੱਛਮੀ ਗੜਬੜੀ ਦੇ ਨਾਲ ਸਾਈਕਲੋਨ ਸਰਕੂਲੇਸ਼ਨ ਵੀ ਸਰਗਰਮ
ਵਿਭਾਗ ਮੁਤਾਬਕ ਪਾਕਿਸਤਾਨ ਵਿਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਦੇ ਨਾਲ ਹੀ ਇਕ ਚੱਕਰਵਾਤ ਸਰਕੂਲੇਸ਼ਨ ਵੀ ਸਰਗਰਮ ਹੋ ਗਿਆ ਹੈ। ਇਹ ਚੱਕਰਵਾਤ ਚੱਕਰ ਪੰਜਾਬ ਤੋਂ ਰਾਜਸਥਾਨ ਵੱਲ ਨੂੰ ਦੇਖਿਆ ਜਾ ਸਕਦਾ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਤਾਪਮਾਨ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਕੱਲ੍ਹ ਪਾਕਿਸਤਾਨ ਨਾਲ ਲੱਗਦੇ ਜ਼ਿਲ੍ਹਿਆਂ ਤੋਂ ਇਲਾਵਾ ਜਲੰਧਰ ਤੇ ਕਪੂਰਥਲਾ ਵਿਚ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ ਪਰ ਅੱਜ ਸੀਤ ਲਹਿਰ ਨੂੰ ਲੈ ਕੇ ਹੀ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਟੋਲ ਟੈਕਸ 'ਤੇ ਪਿਆ ਵੱਡਾ ਪੰਗਾ
ਜਲੰਧਰ ਵਿਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਅਤੇ ਰਾਤ ਨੂੰ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੇ ਗਏ ਯੈਲੋ ਅਲਰਟ ਮੁਤਾਬਕ 23 ਦਸੰਬਰ ਤਕ ਸੀਤ ਲਹਿਰ ਰਹੇਗੀ ਅਤੇ ਧੁੰਦ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ਵਿਚ ਧੁੰਦ ਦਾ ਕਹਿਰ ਜਾਰੀ ਰਹੇਗਾ। ਸਵੇਰੇ ਤੜਕਸਾਰ ਆਊਟਰ ਹਾਈਵੇਅ ’ਤੇ ਧੁੰਦ ਕਾਰਨ ਵਿਜ਼ੀਬਿਲਟੀ 300 ਮੀਟਰ ਤੋਂ ਵੀ ਘੱਟ ਚੁੱਕੀ ਹੈ, ਜਿਸ ਕਾਰਨ ਲੰਮੀ ਦੂਰੀ ’ਤੇ ਜਾਣ ਵਾਲੇ ਲੋਕਾਂ ਨੂੰ ਆਪਣੀ ਮੰਜ਼ਿਲ ਤਕ ਪਹੁੰਚਣ ਵਿਚ ਜ਼ਿਆਦਾ ਸਮਾਂ ਲੱਗ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਠੇਕੇ ਬੰਦ ਕਰਨ ਦੇ ਹੁਕਮ, ਹੋਟਲਾਂ, ਰੈਸਟੋਰੈਂਟ 'ਤੇ ਵੀ ਲੱਗੀ ਪਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e