19, 20, 21 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ ਦੇ ਨਾਲ ਆਵੇਗਾ ਹਨ੍ਹੇਰੀ ਤੂਫਾਨ
Thursday, Jun 18, 2026 - 04:57 PM (IST)
ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਦਰਮਿਆਨ ਮੌਸਮ ਸੰਬੰਧੀ ਨਵੀਂ ਅਤੇ ਰਾਹਤ ਭਰੀ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ 4 ਦਿਨ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅਗਲੇ ਅੱਜ ਤੋਂ ਲੈ ਕੇ ਅਗਲੇ ਚਾਰ ਦਿਨਾਂ ਲਈ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਜਿਸ ਦੇ ਚੱਲਦੇ 18 ਤੋਂ 21 ਜੂਨ ਤਕ ਸੂਬੇ ਵਿਚ ਮੀਂਹ, ਹਨ੍ਹੇਰੀ ਤੇ ਗਰਜ ਚਮਕ ਦਾ ਅਲਰਟ ਹੈ। ਪਿਛਲੇ ਕਈ ਦਿਨਾਂ ਪੈ ਰਹੀ ਭਿਆਨਕ ਗਰਮੀ ਦੇ ਚੱਲਦੇ ਸੂਬੇ ਦੇ ਤਾਪਮਾਨ ਵਿਚ ਦੋ ਡਿਗਰੀ ਦਾ ਵਾਧਾ ਰਿਕਾਰਡ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ : ਬਿਜਲੀ 'ਚ ਮਿਲਣ ਵਾਲੀ ਵਿਸ਼ੇਸ਼ ਛੋਟ 'ਤੇ ਝਟਕਾ, ਮਾਰਚ ਮਹੀਨੇ ਤੋਂ ਲੱਖਾਂ ਰੁਪਏ ਦੇ ਬਕਾਇਆ ਨੋਟਿਸ ਜਾਰੀ
ਇਸ ਭਿਆਨਕ ਗਰਮੀ ਦੇ ਵਿਚਾਲੇ ਲੋਕਾਂ ਲਈ ਰਾਹਤ ਭਰੀ ਖਬਰ ਇਹ ਹੈ ਕਿ ਪੰਜਾਬ ਵਿਚ ਮੌਸਮ ਵਿਭਾਗ ਨੇ 5 ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਜਿਸ ਦੇ ਚੱਲਦੇ ਅੱਜ 15 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਹੜੇ ਜ਼ਿਲ੍ਹਿਆਂ ਵਿਚ ਮੀਂਹ ਦੀ ਕਾਰਵਾਈ ਦੇਖਣ ਨੂੰ ਮਿਲ ਸਕਦੀ ਹੈ, ਉਨ੍ਹਾਂ ਵਿਚ ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਹਿਗੜ੍ਹ ਸਾਹਿਬ, ਰੂਪਨਗਰ (ਰੋਪੜ), ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਵਿਭਾਗ ਨੇ ਸਬੰਧਤ ਜ਼ਿਲ੍ਹਿਆਂ 25 ਤੋਂ 50 ਪ੍ਰਤੀਸ਼ਤ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ।
ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਇਆ ਸਖ਼ਤ ਹੁਕਮ
ਕਿਹਾ ਜਿਹਾ ਰਹੇਗਾ ਮੌਸਮ
ਵਿਭਾਗ ਮੁਤਾਬਕ 19 ਜੂਨ ਨੂੰ ਸਾਰੇ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ ਅਤੇ ਮਾਨਸਾ ਵਿਚ ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 20 ਜੂਨ ਨੂੰ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਹਿਗੜ੍ਹ ਸਾਹਿਬ, ਰੂਪਨਗਰ (ਰੋਪੜ), ਪਟਿਆਲਾ ਅਤੇ ਮੋਹਾਲੀ ਵਿਚ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਜਿਹੜੇ ਇਲਾਕੇ ਜ਼ਿਆਦਾ ਪ੍ਰਭਾਵਤ ਹੋਣਗੇ ਉਨ੍ਹਾਂ ਵਿਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਕਪੂਰਥਲਾ, ਜਲੰਧਰ ਅਤੇ ਫਿਰੋਜ਼ਪੁਰ ਸ਼ਾਮਲ ਹਨ, ਜਿੱਥੇ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਦਕਿ 21 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿਚ ਮੀਂਹ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ ਵਿਚ ਛੁੱਟੀ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
