ਹੜ੍ਹਾਂ ਦੌਰਾਨ ਪੰਜਾਬ ਲਈ ਇਕ ਹੋਰ ਖ਼ਤਰਾ, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ

08/23/2023 9:06:30 AM

ਜਲੰਧਰ (ਪੁਨੀਤ)– ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਪੈਣ ਨਾਲ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ ਪਰ ਕਈ ਇਲਾਕਿਆਂ ਵਿਚ ਪਾਣੀ ਦਾ ਪੱਧਰ ਵਧਣ ਦਾ ਖ਼ਤਰਾ ਮੰਡਰਾਉਣ ਲੱਗਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅਗਲੇ 3 ਦਿਨ ਭਾਰੀ ਮੀਂਹ ਪੈਣ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ, ਜੋ ਕਿ ਖ਼ਤਰੇ ਦੀ ਘੰਟੀ ਸਾਬਿਤ ਹੋ ਸਕਦਾ ਹੈ।

ਇਹ ਵੀ ਪੜ੍ਹੋ: ਅੱਜ ਸ਼ਾਮ 6.04 ਵਜੇ ਭਾਰਤ ਰਚੇਗਾ ਇਤਿਹਾਸ, ਚੰਨ ’ਤੇ ਲੈਂਡਿੰਗ ਲਈ ਚੰਦਰਯਾਨ-3 ਤਿਆਰ

ਪੰਜਾਬ ਦੇ ਫਿਰੋਜ਼ਪੁਰ ਸਮੇਤ ਕਈ ਇਲਾਕੇ ਹੜ੍ਹ ਦੀ ਲਪੇਟ ਵਿਚ ਚੱਲ ਰਹੇ ਹਨ ਅਤੇ ਕਈ ਸਰਹੱਦੀ ਪਿੰਡਾਂ ਵਿਚ ਪਿਛਲੇ 2-3 ਦਿਨਾਂ ਤੋਂ ਸਤਲੁਜ ਦਰਿਆ ਵਿਚ ਪਾਣੀ ਦਾ ਵਹਾਅ ਬਹੁਤ ਤੇਜ਼ ਚੱਲ ਰਿਹਾ ਹੈ। ਇਸੇ ਵਿਚਕਾਰ ਮੀਂਹ ਕਾਰਨ ਖਤਰਾ ਹੋਰ ਵਧਣ ਦੇ ਆਸਾਰ ਬਣ ਰਹੇ ਹਨ। ਮੰਗਲਵਾਰ ਸ਼ਾਮ ਨੂੰ ਪੰਜਾਬ ਦੇ ਪਠਾਨਕੋਟ, ਰੋਪੜ, ਜਲੰਧਰ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਚੰਡੀਗੜ੍ਹ ਸਮੇਤ ਆਲੇ-ਦੁਆਲੇ ਦੇ ਜ਼ਿਲ੍ਹਿਆਂ ਵਿਚ ਮੀਂਹ ਨੇ ਗਰਮੀ ਤੋਂ ਰਾਹਤ ਦਿਵਾਈ, ਜਦੋਂ ਕਿ ਕਈ ਜ਼ਿਲ੍ਹਿਆਂ ਵਿਚ ਬੱਦਲ ਬਣਨ ਦੇ ਬਾਵਜੂਦ ਮੀਂਹ ਨਹੀਂ ਹੋਈ।

ਇਹ ਵੀ ਪੜ੍ਹੋ: ਜਾਣੋ ਕਿਉਂ ਉਤਰ ਰਹੇ ਹਾਂ ਅਸੀਂ ਚੰਨ ’ਤੇ,  ਚੰਨ ਨੂੰ ਛੂਹਣਾ ਭਾਰਤ ਲਈ ‘ਸ਼ੁੱਧ ਲਾਭ’

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੰਜਾਬ ਦੇ 12-13 ਜ਼ਿਲ੍ਹਿਆਂ ਵਿਚ 23 ਤੋਂ 25 ਅਗਸਤ ਤਕ ਤੇਜ਼ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਉਥੇ ਹੀ ਇਸੇ ਵਿਚਕਾਰ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਆਸਾਰ ਹਨ। ਪੰਜਾਬ ਵਿਚ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਪਹਿਲਾਂ ਹੀ ਵਧਿਆ ਹੋਇਆ ਹੈ। ਅਜਿਹੇ ਵਿਚ ਭਾਰੀ ਮੀਂਹ ਪੈਣ ਕਾਰਨ ਪਾਣੀ ਦਾ ਪੱਧਰ ਹੋਰ ਵਧਣ ਦਾ ਖਤਰਾ ਹੈ। ਇਸੇ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਅਹਿਤਿਆਤ ਵਰਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਚੰਨ ’ਤੇ ਉਤਰਣਾ ਹੋਵੇਗਾ ਬੇਹੱਦ ਮੁਸ਼ਕਿਲ, ਕਰੇਗਾ ਅਨੋਖੇ ਖਣਿਜਾਂ ਦੀ ਪਛਾਣ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News