ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

Sunday, Jun 29, 2025 - 06:26 PM (IST)

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

ਜਲੰਧਰ- ਮਾਨਸੂਨ ਨੇ ਪੂਰੇ ਲਗਭਗ ਪੰਜਾਬ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਮੌਸਮ ਵਿਭਾਗ ਨੇ ਤਾਜ਼ਾ ਭਵਿੱਖਬਾਣੀ ਜਾਰੀ ਕਰਦਿਆਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਸਮਾਨੀ ਬਿਜਲੀ, ਤੇਜ਼ ਹਵਾਵਾਂ ਅਤੇ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਹੈ। ਵਿਭਾਗ ਅਨੁਸਾਰ 30 ਤੋਂ 40 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਚੱਲਣਗੀਆਂ। ਸੰਗਰੂਰ, ਮਾਨਸਾ, ਪਟਿਆਲਾ, ਬਠਿੰਡਾ, ਮੁਕਤਸਰ, ਮੋਗਾ, ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ ਵਰਗੇ ਜ਼ਿਲ੍ਹਿਆਂ 'ਚ ਇਹ ਪ੍ਰਭਾਵ ਸਭ ਤੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ

ਵਿਭਾਗ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ 1 ਜੁਲਾਈ ਤੱਕ ਹਲਕੀ ਬਾਰੀਸ਼ ਦੀ ਸੰਭਾਵਨਾ ਜਤਾਈ ਗਈ ਹੈ, ਜਦਕਿ ਕੁਝ ਥਾਵਾਂ 'ਤੇ ਭਾਰੀ ਮੀਂਹ ਵੀ ਪੈ ਸਕਦਾ ਹੈ। 29 ਜੂਨ ਯਾਨੀ ਅੱਜ ਰਾਤ ਨੂੰ ਮਾਲਵਾ ਇਲਾਕਿਆਂ ਵਿੱਚ ਭਾਰੀ ਮੀਂਹ ਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੋ ਸਕਦੀ ਹੈ। ਇਸ ਦੇ ਨਾਲ ਪੀਲਾ(ਯੈਲੋ) ਚੇਤਾਵਨੀ ਜਾਰੀ ਕੀਤੀ ਗਈ ਹੈ। 30 ਜੂਨ ਨੂੰ ਜਲੰਧਰ, ਹੁਸ਼ਿਆਰਪੁਰ, ਸੰਗਰੂਰ, ਪਟਿਆਲਾ ਅਤੇ ਬਰਨਾਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ, ਜਿਸ ਲਈ ਓਰੇਂਜ ਚੇਤਾਵਨੀ ਦਿੱਤੀ ਗਈ ਹੈ। 

ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ

1 ਜੁਲਾਈ ਨੂੰ ਮੌਸਮ ਹੋਰ ਤੀਬਰ ਹੋ ਸਕਦਾ ਹੈ ਅਤੇ ਕੁਝ ਥਾਵਾਂ 'ਤੇ ਭਾਰੀ ਮੀਂਹ ਨਾਲ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ। ਉੱਥੇ ਹੀ 2ਤੇ 3 ਜੁਲਾਈ ਨੂੰ ਮੀਂਹ ਦੀ ਤੀਬਰਤਾ ਘਟ ਸਕਦੀ ਹੈ, ਪਰ ਮੌਸਮ ਵਿਭਾਗ ਵੱਲੋਂ ਅਗਲੇ ਅਪਡੇਟਸ ਉੱਤੇ ਨਜ਼ਰ ਰੱਖਣੀ ਲਾਜ਼ਮੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਮੀਂਹ ਦੌਰਾਨ ਸਾਵਧਾਨ ਰਹਿਣ, ਹਾਲਾਂਕਿ ਮੀਂਹ ਨਾਲ ਕਿਸਾਨਾਂ ਨੂੰ ਖੇਤੀ ਲਈ ਰਾਹਤ ਮਿਲੇਗੀ। 

ਇਹ ਵੀ ਪੜ੍ਹੋਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News