ਪੰਜਾਬ 'ਚ ਛਾਏ ਸੰਘਣੇ ਕਾਲੇ ਬੱਦਲ, 13 ਜ਼ਿਲ੍ਹਿਆਂ ਲਈ Alert ਜਾਰੀ, ਮੌਸਮ ਬਾਰੇ ਪੜ੍ਹੋ ਪੂਰੀ ਖ਼ਬਰ
Tuesday, Apr 23, 2024 - 01:31 PM (IST)
ਚੰਡੀਗੜ੍ਹ : ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਸੰਘਣੇ ਬੱਦਲ ਛਾ ਗਏ ਹਨ। ਮੌਸਮ ਵਿਭਾਗ ਵਲੋਂ ਪਹਿਲਾਂ ਹੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ 23 ਅਪ੍ਰੈਲ ਮਤਲਬ ਕਿ ਅੱਜ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਸਣੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ 'ਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ 'ਚ ਤੇਜ਼ ਹਵਾਵਾਂ ਅਤੇ ਗਰਜ ਦੇ ਨਾਲ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਗੁਰੂ ਨਗਰੀ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਹਮਲਾਵਰਾਂ ਨੇ ਤਾੜ-ਤਾੜ ਚਲਾਈਆਂ ਗੋਲੀਆਂ
ਇਸ ਦੇ ਨਾਲ ਹੀ ਅਗਲੇ 3 ਦਿਨਾਂ ਤੱਕ ਵੀ ਸੂਬੇ ਦੇ ਕਈ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਕੁੱਝ ਜ਼ਿਲ੍ਹਿਆਂ 'ਚ ਮੀਂਹ ਪੈ ਸਕਦਾ ਹੈ। ਇਸ ਨਾਲ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੇਗੀ, ਉੱਥੇ ਹੀ ਬਾਅਦ 'ਚ ਔਸਤਨ ਤਾਪਮਾਨ 'ਚ ਵਾਧਾ ਦੇਖਣ ਨੂੰ ਮਿਲੇਗਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਦੁਪਹਿਰ ਵੇਲੇ ਘਰੋਂ ਨਿਕਲਣਾ ਔਖਾ ਹੋ ਗਿਆ ਸੀ। ਤੇਜ਼ ਧੁੱਪ ਅਤੇ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਸੀ ਪਰ ਮੀਂਹ ਪੈਣ ਕਾਰਨ ਮੌਸਮ ਖ਼ੁਸ਼ਨੁਮਾ ਹੋ ਗਿਆ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8