ਪੰਜਾਬ ’ਚ ਅਜੇ ਜਾਰੀ ਰਹੇਗਾ ਹੱਡ ਚੀਰਵੀਂ ਠੰਡ ਦਾ ਦੌਰ, ਮੌਸਮ ਵਿਭਾਗ ਨੇ ਜਾਰੀ ਕੀਤਾ ਬੁਲੇਟਿਨ

Sunday, Jan 08, 2023 - 06:34 PM (IST)

ਪੰਜਾਬ ’ਚ ਅਜੇ ਜਾਰੀ ਰਹੇਗਾ ਹੱਡ ਚੀਰਵੀਂ ਠੰਡ ਦਾ ਦੌਰ, ਮੌਸਮ ਵਿਭਾਗ ਨੇ ਜਾਰੀ ਕੀਤਾ ਬੁਲੇਟਿਨ

ਚੰਡੀਗੜ੍ਹ : ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਪਿਛਲੇ ਇਕ ਹਫਤੇ ਤੋਂ ਕੋਹਰੇ ਅਤੇ ਸੀਤ ਲਹਿਰ ਦੀ ਲਪੇਟ ਵਿਚ ਹੈ। ਸ਼ਨੀਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਰਹੀ ਅਤੇ ਕਈ ਜਗ੍ਹਾ ਜ਼ੀਰੋ ਤੋਂ 50 ਮੀਟਰ ਤਕ ਵਿਜ਼ੀਬਿਲਟੀ ਰਹੀ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਦਿਨ ਸਮੇਂ ਨਵਾਂ ਸ਼ਹਿਰ ਸਭ ਤੋਂ ਠੰਡਾ ਰਿਹਾ ਜਦਕਿ ਰਾਤ ਸਮੇਂ ਬਠਿੰਡਾ ਅਤੇ ਗੁਰਦਾਸਪੁਰ ਸਭ ਤੋਂ ਠੰਡੇ ਰਹੇ। ਨਵਾਂ ਸ਼ਹਿਰ ਵਿਚ ਦਿਨ ਸਮੇਂ ਵੱਧ ਤੋਂ ਵੱਧ ਤਾਪਮਾਨ 10.8 ਡਿਗਰੀ ਅਤੇ ਬਠਿੰਡਾ ਤੇ ਗੁਰਦਾਸਪਰ ਵਿਚ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 11 ਜਨਵਰੀ ਤੱਕ ਧੁੰਦ ਤੇ ਸੀਤ ਲਹਿਰ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਸਕੂਲਾਂ ਲਈ ਜਾਰੀ ਕੀਤੇ ਨਵੇਂ ਹੁਕਮ

ਮੌਸਮ ਵਿਭਾਗ ਅਨੁਸਾਰ 10 ਜਨਵਰੀ ਨੂੰ ਹਿਮਾਚਲ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਦਾ ਅਸਰ ਪੰਜਾਬ ਤੇ ਹਰਿਆਣਾ ਵਿਚ ਵੀ ਦੇਖਣ ਨੂੰ ਮਿਲੇਗਾ। ਹਾਲਾਂਕਿ ਅਜੇ ਪੰਜਾਬ ਵਿਚ ਮੀਂਹ ਪੈਣ ਦੀ ਕੋਈ ਸੰਭਾਵਨਾ ਦਿਖਾਈ ਨਹੀਂ ਦੇ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਦਾ ਦਿਨ ਰਾਜਧਾਨੀ ਚੰਡੀਗੜ੍ਹ ਵਿਚ ਇਸ ਸਾਲ ਦਾ ਸਭ ਤੋਂ ਠੰਡਾ ਦਿਨ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 11.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 13.5 ਡਿਗਰੀ, ਲੁਧਿਆਣਾ ਤੇ ਪਟਿਆਲਾ ਵਿਚ 14.6, ਪਠਾਨਕੋਟ ਵਿੱਚ 12.9, ਬਠਿੰਡਾ ’ਚ 14, ਗੁਰਦਾਸਪੁਰ ਵਿਚ 12 ਅਤੇ ਮੋਗਾ ਵਿਚ 13.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਵਿਚ ਵੱਡਾ ਫੇਰਬਦਲ, ਇਨ੍ਹਾਂ ਮੰਤਰੀਆਂ ਦੇ ਵਿਭਾਗ ਬਦਲੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News