ਗਰਮੀ ਦੇ ਕਹਿਰ ਦੌਰਾਨ ਮੌਸਮ ਵਿਭਾਗ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ, ਕਿਸਾਨਾਂ ਨੂੰ ਦਿੱਤਾ ਇਹ ਸੁਝਾਅ
Friday, May 20, 2022 - 05:02 PM (IST)
ਲੁਧਿਆਣਾ (ਸਲੂਜਾ) : ਲੁਧਿਆਣਾ ’ਚ ਗਰਮੀ ਦਾ ਕਹਿਰ ਇਸ ਸਮੇਂ ਇਸ ਹੱਦ ਤੱਕ ਵੱਧ ਚੁੱਕਾ ਹੈ ਕਿ ਇਨਸਾਨ ਅਤੇ ਪਸ਼ੂ ਤਾਂ ਬੇਹਾਲ ਹਨ ਹੀ ਪਰ ਇਸ ਦੇ ਨਾਲ ਹੀ ਸੜਕਾਂ ਤੱਕ ਪਿਘਲਣ ਲੱਗੀਆਂ ਹਨ। ਸਵੇਰ ਤੋਂ ਲੈ ਕੇ ਸੂਰਜ ਢਲਣ ਤੱਕ ਲੂ ਦੇ ਕਹਿਰ ਨੇ ਲੁਧਿਆਣਵੀਆਂ ਦਾ ਜਿਊਣਾ ਮੁਸ਼ਕਿਲ ਕਰ ਰੱਖਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਜਦਕਿ ਘੱਟ ਤੋਂ ਘੱਟ ਤਾਪਮਾਨ 27.8 ਡਿਗਰੀ ਸੈਲਸੀਅਸ ਰਿਹਾ। ਸਵੇਰ ਸਮੇਂ ਹਵਾ ’ਚ ਨਮੀ ਦੀ ਮਾਤਰਾ 41 ਫੀਸਦੀ ਅਤੇ ਸ਼ਾਮ ਨੂੰ 19 ਫੀਸਦੀ ਰਹੀ।
ਇਹ ਵੀ ਪੜ੍ਹੋ- ਹੁਣ ਤਸਕਰਾਂ ਤੋਂ ਬਰਾਮਦ ਸ਼ਰਾਬ ਤੋਂ ਵੀ ਕਮਾਈ ਕਰੇਗੀ ਪੰਜਾਬ ਸਰਕਾਰ, ਆਬਕਾਰੀ ਮਹਿਕਮੇ ਨੇ ਲਿਆ ਵੱਡਾ ਫ਼ੈਸਲਾ
ਪੀ. ਏ. ਯੂ. ਨੇ ਮੌਸਮ ਦੇ ਮਿਜਾਜ਼ ਸਬੰਧੀ ਜਾਰੀ ਕੀਤਾ ਬੁਲੇਟਿਨ
ਪੀ. ਏ. ਯੂ. ਦੇ ਮੌਸਮ ਵਿਭਾਗ ਵਲੋਂ ਮੌਸਮ ਨੂੰ ਲੈ ਕੇ ਜਾਰੀ ਕੀਤੇ ਬੁਲੇਟਿਨ ’ਚ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ ਦੌਰਾਨ ਮੈਦਾਨੀ ਇਲਾਕਿਆਂ ’ਚ ਵੱਧ ਤੋਂ ਵੱਧ ਤਾਪਮਾਨ 40 ਤੋਂ 43 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 25 ਤੋਂ 29 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਸਵੇਰ ਸਮੇਂ ਹਵਾ ’ਚ ਨਮੀ ਦੀ ਮਾਤਰਾ 30 ਤੋਂ 60 ਫੀਸਦੀ ਅਤੇ ਸ਼ਾਮ ਨੂੰ ਨਮੀ ਦੀ ਮਾਤਰਾ 13 ਤੋਂ 35 ਫੀਸਦੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੀ. ਏ. ਯੂ. ਦੇ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਦੀ ਬਿਜਾਈ ਸ਼ੁਰੂ ਕਰਨ ਅਤੇ ਜ਼ਮੀਨੀ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਧਿਆਨ ’ਚ ਰੱਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ- ਨਵਜੋਤ ਸਿੱਧੂ ਦੀ ਸਜ਼ਾ ’ਤੇ ਰਾਜਾ ਵੜਿੰਗ ਨੂੰ ‘ਅਫ਼ਸੋਸ’, ਕਿਹਾ-ਅਜਿਹਾ ਨਹੀਂ ਹੋਣਾ ਚਾਹੀਦਾ ਸੀ
ਕਿਵੇਂ ਰਹੇਗਾ ਮੌਸਮ ਦਾ ਮਿਜਾਜ਼
ਪੀ. ਏ. ਯੂ. ਮੌਸਮ ਮਾਹਿਰਾਂ ਮੁਤਾਬਕ ਆਉਣ ਵਾਲੇ 24 ਘੰਟਿਆਂ ਦੌਰਾਨ ਆਸਮਾਨ ’ਤੇ ਹਲਕੇ ਬੱਦਲਾਂ ਦੇ ਛਾਏ ਰਹਿਣ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ।
ਨੋਟ- ਇਹ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।