ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ

06/13/2024 6:39:49 PM

ਚੰਡੀਗੜ੍ਹ : ਪੰਜਾਬ ਸਣੇ ਦੇਸ਼ ਦੇ ਕਈ ਸੂਬੇ ਇਸ ਸਮੇਂ ਭਿਆਨਕ ਗਰਮੀ ਦੀ ਲਪੇਟ ਵਿਚ ਹਨ। ਆਲਮ ਇਹ ਹੈ ਕਿ ਲੂ ਕਾਰਣ ਲੋਕਾਂ ਦਾ ਘਰਾਂ ਵਿਚੋਂ ਨਿਕਲਣਾ ਔਖਾ ਹੋ ਗਿਆ ਹੈ। ਪਿਛਲੇ 15 ਦਿਨਾਂ ਤੋਂ ਪੰਜਾਬ-ਹਰਿਆਣਾ-ਦਿੱਲੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਦੂਜੇ ਪਾਸੇ ਭਾਰਤੀ ਮੌਸਮ ਵਿਭਾਗ ਨੇ ਉੱਤਰ ਭਾਰਤ 'ਚ ਦੱਖਣ-ਪੱਛਮੀ ਮਾਨਸੂਨ ਦੇ ਸਰਗਰਮ ਹੋਣ ਦੀ ਮਿਤੀ ਬਾਰੇ ਵੀ ਜਾਣਕਾਰੀ ਦਿੱਤੀ ਹੈ। ਵਿਭਾਗ ਨੇ ਕਿਹਾ ਕਿ ਜੂਨ ਦੇ ਅੰਤ ਤੱਕ ਸੂਬੇ ਵਿਚ ਮਾਨਸੂਨ ਦੇ ਆਉਣ ਦੀ ਉਮੀਦ ਹੈ, ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣੀ ਸੁਭਾਵਕ ਹੈ। 

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਸਖ਼ਤ ਹੁਕਮ

ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਮਹੀਨੇ ਦੇ ਅੰਤ ਤੱਕ ਚੰਡੀਗੜ੍ਹ ਵਿਚ ਦਸਤਕ ਦੇ ਸਕਦਾ ਹੈ। 

ਇਹ ਵੀ ਪੜ੍ਹੋ : ਚਾਵਾਂ ਨਾਲ ਵਿਆਹੀ ਧੀ ਨੂੰ ਲਾਸ਼ ਬਣੀ ਦੇਖ ਕੰਬ ਗਿਆ ਪਿਤਾ, ਬੋਲਿਆ ਬੁਲੇਟ ਮੰਗਦੇ ਸੀ ਸਹੁਰੇ

ਮਾਨਸੂਨ 27 ਜੂਨ ਨੂੰ ਸਰਗਰਮ ਹੋਵੇਗਾ

ਉਧਰ ਦਿੱਲੀ ਵਿਚ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ 15 ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਆਈ. ਐੱਮ. ਡੀ ਨੇ ਕਿਹਾ ਕਿ 27 ਜੂਨ ਦੇ ਆਸਪਾਸ ਇਸ ਮਹੀਨੇ ਦੇ ਅੰਤ ਤੱਕ ਸ਼ਹਿਰ ਵਿਚ ਮਾਨਸੂਨ ਦੇ ਆਉਣ ਦੀ ਉਮੀਦ ਹੈ। ਵਿਭਾਗ ਵਲੋਂ ਜਾਰੀ ਬੁਲੇਟਿਨ ਦੇ ਅਨੁਸਾਰ ਬੁੱਧਵਾਰ ਨੂੰ ਸਾਪੇਖਿਕ ਨਮੀ 18 ਪ੍ਰਤੀਸ਼ਤ ਤੋਂ 58 ਪ੍ਰਤੀਸ਼ਤ ਦੇ ਵਿਚਕਾਰ ਸੀ। ਵਿਭਾਗ ਨੇ ਵੀਰਵਾਰ ਨੂੰ ਜ਼ਿਆਦਾਤਰ ਥਾਵਾਂ ‘ਤੇ ਤੇਜ਼ ਹਵਾਵਾਂ ਅਤੇ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 45 ਅਤੇ 30 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਜਲੰਧਰ : ਧੀ ਦੇ ਵਿਆਹ ਲਈ ਸਬਜੀ ਲੈਣ ਜਾ ਰਹੇ ਪਿਓ-ਪੁੱਤ ਦੀ ਦਰਦਨਾਕ ਮੌਤ, ਖੂਨ ਨਾਲ ਲਾਲ ਹੋ ਗਈ ਸੜਕ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News