ਪੰਜਾਬ 'ਚ 26, 27 ਤੇ 28 ਨਵੰਬਰ ਨੂੰ ਮੌਸਮ ਵਿਭਾਗ ਦਾ ਅਲਰਟ, ਹੋ ਗਈ ਵੱਡੀ ਭਵਿੱਖਬਾਣੀ

Wednesday, Nov 25, 2026 - 06:05 PM (IST)

ਪੰਜਾਬ 'ਚ 26, 27 ਤੇ 28 ਨਵੰਬਰ ਨੂੰ ਮੌਸਮ ਵਿਭਾਗ ਦਾ ਅਲਰਟ, ਹੋ ਗਈ ਵੱਡੀ ਭਵਿੱਖਬਾਣੀ

ਜਲੰਧਰ- ਪੰਜਾਬ 'ਚ ਸਰਦੀਆਂ ਦੇ ਮੌਸਮ ਨੇ ਪੂਰੀ ਤਰ੍ਹਾਂ ਦਸਤਕ ਦੇ ਦਿੱਤੀ ਹੈ, ਤੇ ਨਾਲ ਹੀ ਸੰਘਣੀ ਧੁੰਦ ਨੇ ਵੀ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਚੰਡੀਗੜ੍ਹ ਨੇ ਅਗਲੇ 5 ਦਿਨਾਂ ਲਈ ਜ਼ਿਲ੍ਹਾਵਾਰ ਚੇਤਾਵਨੀ ਜਾਰੀ ਕੀਤੀ ਹੈ। ਕੁਝ ਜ਼ਿਲ੍ਹਿਆਂ 'ਚ ਯੈਲੋ ਅਲਰਟ ਹੈ, ਤੇ ਕੁਝ 'ਚ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਅਨੁਸਾਰ ਇਸ ਵਾਰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਸਗੋਂ ਸਿਰਫ਼ ਸੰਘਣੀ ਧੁੰਦ ਦੀ ਚੇਤਾਵਨੀ ਹੈ। 

ਇਹ ਵੀ ਪੜ੍ਹੋ-ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਜਦੋਂ ਪਹੁੰਚੀ ਪਤਨੀ ਤਾਂ...

ਅੱਜ 25 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਕਿਤੇ-ਕਿਤੇ ਸੰਘਣੀ ਧੁੰਦ ਛਾਈ ਰਹੇਗੀ। ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ, ਮਾਨਸਾ, ਫਿਰੋਜ਼ਪੁਰ ਸਮੇਤ ਬਾਕੀ ਜ਼ਿਲ੍ਹਿਆਂ 'ਚ ਕੋਈ ਚੇਤਾਵਨੀ ਨਹੀਂ ਹੈ। 26 ਨਵੰਬਰ ਨੂੰ ਧੁੰਦ ਦਾ ਦਾਇਰਾ ਥੋੜ੍ਹਾ ਹੋਰ ਵਧੇਗਾ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਸੰਘਣੀ ਧੁੰਦ ਦੀ ਸੰਭਾਵਨਾ ਹੈ। 27 ਤੇ 28 ਨਵੰਬਰ ਨੂੰ ਅੱਧੇ ਤੋਂ ਜ਼ਿਆਦਾ ਸੂਬਾ ਧੁੰਦ ਦੀ ਲਪੇਟ 'ਚ ਨਜ਼ਰ ਆ ਸਕਦਾ ਹੈ।  ਇਨ੍ਹਾਂ ਦੋ ਦਿਨਾਂ ਦੌਰਾਨ ਉੱਤਰੀ ਪੰਜਾਬ ਦੇ ਨਾਲ-ਨਾਲ ਤਰਨ ਤਾਰਨ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਤੱਕ ਸੰਘਣੀ ਧੁੰਦ ਛਾਈ ਰਹੇਗੀ।

ਇਹ ਵੀ ਪੜ੍ਹੋ-ਤਰਨਤਾਰਨ 'ਚ ਮਹਿਲਾ ਸਰਪੰਚ ਤੇ ਉਸਦੇ ਪਤੀ 'ਤੇ ਜਾਨਲੇਵਾ ਹਮਲਾ, ਚੱਲੀਆਂ ਤਾਬੜਤੋੜ ਗੋਲੀਆਂ

ਰਾਹਤ ਵਾਲੀ ਖਬਰ ਇਹ ਹੈ ਕਿ 29 ਨਵੰਬਰ ਨੂੰ ਪੂਰੇ ਪੰਜਾਬ 'ਚ ਕੋਈ ਚੇਤਾਵਨੀ ਨਹੀਂ ਹੈ। ਸਾਰਾ ਪੰਜਾਬ ਗ੍ਰੀਨ ਜ਼ੋਨ 'ਚ ਰਹੇਗਾ, ਭਾਵ ਧੁੰਦ ਤੋਂ ਰਾਹਤ ਮਿਲੇਗੀ।ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਵੇਰੇ ਤੇ ਦੇਰ ਰਾਤ ਸਫ਼ਰ ਕਰਦੇ ਸਮੇਂ ਸਾਵਧਾਨੀ ਵਰਤਣ, ਫੌਗ ਲਾਈਟਾਂ ਦੀ ਵਰਤੋਂ ਕਰਨ ਅਤੇ ਗਤੀ ਘੱਟ ਰੱਖਣ।

ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਵਿਦੇਸ਼ਾਂ ਤੋਂ ਚੱਲ ਰਹੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News