ਮੌਸਮ ਵਿਭਾਗ ਵੱਲੋਂ ਪੰਜਾਬ ''ਚ ਮੀਂਹ-ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ, ਇਨ੍ਹਾਂ ਤਰੀਕਾਂ ਲਈ ਹੋਈ ਭਵਿੱਖਬਾਣੀ

Monday, May 04, 2026 - 12:22 PM (IST)

ਮੌਸਮ ਵਿਭਾਗ ਵੱਲੋਂ ਪੰਜਾਬ ''ਚ ਮੀਂਹ-ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ, ਇਨ੍ਹਾਂ ਤਰੀਕਾਂ ਲਈ ਹੋਈ ਭਵਿੱਖਬਾਣੀ

ਪਟਿਆਲਾ : ਪੰਜਾਬ ਵਿਚ ਕੁਝ ਦਿਨ ਪਈ ਭਿਆਨਕ ਗਰਮੀ ਤੋਂ ਬਾਅਦ ਸੂਬੇ ਭਰ ਵਿਚ ਹੋਈ ਬਰਸਾਤ ਨੇ ਲੋਕਾਂ ਨੂੰ ਕੁਝ ਰਾਹਤ ਜ਼ਰੂਰ ਦਿੱਤੀ ਹੈ। ਮੀਂਹ ਅਤੇ ਹਨ੍ਹੇਰੀ ਦੇ ਚੱਲਦਿਆਂ ਤਾਪਮਾਨ 3.4 ਡਿਗਰੀ ਸੈਲਸੀਅਸ ਘੱਟ ਗਿਆ ਹੈ, ਜੋ ਹੁਣ ਆਮ ਨਾਲੋਂ 4.7 ਡਿਗਰੀ ਘੱਟ ਹੈ। ਮੌਸਮ ਮੁਤਾਬਕ ਅੱਜ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਜਿਸ ਦੇ ਚੱਲਦੇ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਭਰ ਵਿਚੋਂ ਫ਼ਰੀਦਕੋਟ ਵਿਚ ਗਰਮ ਰਿਹਾ ਹੈ, ਜਿੱਥੇ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ। ਦੂਜੇ ਪਾਸੇ ਵਿਭਾਗ ਨੇ 22 ਜ਼ਿਲ੍ਹਿਆਂ ਵਿਚ ਗਰਜ, ਤੇਜ਼ ਹਵਾਵਾਂ ਅਤੇ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ ਜਦਕਿ 13 ਜ਼ਿਲ੍ਹਿਆਂ ਵਿਚ ਗੜੇਮਾਰੀ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਵਿਚ ਰਿਕਾਰਡਤੋੜ ਬਾਰਿਸ਼, ਪਿਛਲੇ 10 ਸਾਲਾਂ ਦਾ ਟੁੱਟਿਆ ਰਿਕਾਰਡ

ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਮੋਗਾ ਵਿਚ ਕੁਝ ਥਾਵਾਂ 'ਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਲਿਹਾਜ਼ਾ ਲੋਕਾਂ ਨੂੰ ਗਰਮੀ ਤੋਂ ਰਾਹਤ ਰਹੇਗੀ। ਮੌਸਮ ਵਿਚ ਆਈ ਇਸ ਤਬਦੀਲੀ ਕਾਰਣ ਪੰਜਾਬ ਅੰਦਰ ਬਿਜਲੀ ਦੀ ਮੰਗ ਵੀ ਘਟੀ ਹੈ। ਉਧਰ ਮੌਸਮ ਵਿਭਾਗ ਅਨੁਸਾਰ ਇਕ ਪੱਛਮੀ ਗੜਬੜੀ ਇਸ ਸਮੇਂ ਉੱਤਰੀ ਪਾਕਿਸਤਾਨ ਉੱਤੇ ਸਰਗਰਮ ਹੈ, ਜੋ ਲਗਭਗ 3 ਕਿਲੋਮੀਟਰ ਦੀ ਉਚਾਈ 'ਤੇ ਅੱਗੇ ਵੱਧ ਰਹੀ ਹੈ। ਇਸ ਤੋਂ ਇਲਾਵਾ ਹਰਿਆਣਾ ਅਤੇ ਆਸ ਪਾਸ ਦੇ ਖੇਤਰਾਂ ਵਿਚ ਇਕ ਹਵਾ ਪ੍ਰਣਾਲੀ ਬਣ ਗਈ ਹੈ, ਜੋ ਲਗਭਗ 1.5 ਕਿਲੋਮੀਟਰ ਤੱਕ ਫੈਲੀ ਹੋਈ ਹੈ। ਇਸ ਕਾਰਨ ਮੌਸਮ ਵਿਚ ਇਹ ਬਦਲਾਅ ਆ ਰਿਹਾ ਹੈ। ਵਿਭਾਗ ਅਨੁਸਾਰ 5 ਮਈ ਨੂੰ ਕੁਝ ਥਾਵਾਂ 'ਤੇ ਅਤੇ 6 ਤੋਂ 8 ਮਈ ਦੇ ਵਿਚਕਾਰ ਇੱਕਾ-ਦੁੱਕਾ ਥਾਵਾਂ 'ਤੇ ਮੀਂਹ ਪੈਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਪਾਵਰਕਾਮ ਨੇ ਆਖਿਰ ਚੁੱਕ ਲਿਆ ਵੱਡਾ ਕਦਮ, ਵੱਡੀ ਗਿਣਤੀ ਲੋਕਾਂ ਨੂੰ ਹੋਵੇਗਾ ਫਾਇਦਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News