ਪੰਜਾਬ ''ਚ 31 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ

Friday, Dec 26, 2025 - 10:59 AM (IST)

ਪੰਜਾਬ ''ਚ 31 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ

ਚੰਡੀਗੜ੍ਹ : ਪੰਜਾਬ 'ਚ ਸਿਆਲ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੁਪਹਿਰ ਵੇਲੇ ਕੁੱਝ ਇਲਾਕਿਆਂ 'ਚ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਥੋੜ੍ਹੀ ਰਾਹਤ ਮਿਲਦੀ ਹੈ ਪਰ ਤਾਪਮਾਨ 'ਚ ਕਮੀ ਅਤੇ ਠੰਡੀ ਹਵਾ ਨੇ ਘਰੋਂ ਬਾਹਰ ਨਿਕਲਣ ਵਾਲੇ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਦਿੱਤੀਆਂ ਹਨ। ਮੌਸਮ ਵਿਭਾਗ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ 31 ਦਸੰਬਰ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਵਲੋਂ 26 ਤਾਰੀਖ਼ ਤੋਂ 31 ਤਾਰੀਖ਼ ਤੱਕ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਹੋ ਗਈਆਂ ਸਰਦੀਆਂ ਦੀਆਂ ਛੁੱਟੀਆਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਇਕ ਜਨਵਰੀ ਤੱਕ ਬੰਦ ਰਹਿਣਗੀਆਂ...

ਵਿਭਾਗ ਨੇ ਪਠਾਨਕੋਟ, ਨਵਾਂਸ਼ਹਿਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ. ਏ. ਐੱਸ. ਨਗਰ 'ਚ ਸੰਘਣੀ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਇਸ ਲਈ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਦਿਨਾਂ 'ਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਲਈ ਤਿਆਰ ਰਹਿਣਾ ਪਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਆ ਰਿਹਾ ਵੱਡਾ ਪ੍ਰਾਜੈਕਟ! ਪਿੰਡਾਂ ਦੀ ਜ਼ਮੀਨ ਹੋਵੇਗੀ ਐਕਵਾਇਰ, ਮਾਲਕਾਂ ਨੂੰ ਮਿਲਣਗੇ ਕਰੋੜਾਂ ਰੁਪਏ
ਜ਼ਿਲ੍ਹਿਆਂ ਦਾ ਤਾਪਮਾਨ
ਮੌਸਮ ਵਿਭਾਗ ਅਨੁਸਾਰ ਪੰਜਾਬ ’ਚ ਔਸਤਨ ਵੱਧ ਤੋਂ ਵੱਧ ਤਾਪਮਾਨ ’ਚ 1.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ’ਚ ਇਸ ਸਮੇਂ ਫ਼ਰੀਦਕੋਟ ਜ਼ਿਲ੍ਹਾ ਠੰਡ ਦਾ ਕੇਂਦਰ ਬਣਿਆ ਹੋਇਆ ਹੈ, ਜਿੱਥੇ ਸੂਬੇ ਦਾ ਸਭ ਤੋਂ ਘੱਟ ਤਾਪਮਾਨ 4.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਦਿਲਚਸਪ ਗੱਲ ਇਹ ਰਹੀ ਕਿ ਦਿਨ ਵੇਲੇ ਸਭ ਤੋਂ ਵੱਧ ਤਾਪਮਾਨ 25.4 ਡਿਗਰੀ ਵੀ ਫ਼ਰੀਦਕੋਟ ’ਚ ਹੀ ਦਰਜ ਕੀਤਾ ਗਿਆ। ਦੂਜੇ ਪਾਸੇ ਪਟਿਆਲਾ ਦੇ ਲੋਕਾਂ ਨੂੰ ਦਿਨ ਵੇਲੇ ਕਾਫ਼ੀ ਠੰਡ ਦਾ ਸਾਹਮਣਾ ਕਰਨਾ ਪਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ ਮਹਿਜ਼ 14.6 ਡਿਗਰੀ ਰਿਹਾ, ਜੋ ਕਿ ਆਮ ਨਾਲੋਂ ਕਾਫ਼ੀ ਘੱਟ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ 5.7 ਡਿਗਰੀ, ਲੁਧਿਆਣਾ ਤੇ ਪਟਿਆਲਾ ’ਚ 6.4 ਡਿਗਰੀ, ਗੁਰਦਾਸਪੁਰ ’ਚ 5.5 ਡਿਗਰੀ, ਹੁਸ਼ਿਆਰਪੁਰ ’ਚ 5.1 ਡਿਗਰੀ ਤੇ ਬਠਿੰਡਾ (ਹਵਾਈ ਅੱਡੇ) ਵਿਖੇ 5.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News