ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
Thursday, Mar 26, 2026 - 10:49 AM (IST)
ਜਲੰਧਰ- ਪੰਜਾਬ ਦਾ ਮੌਸਮ ਅੱਜ ਸਵੇਰੇ ਤੋਂ ਅਚਾਨਕ ਬਦਲ ਗਿਆ ਹੈ। ਅੱਜ ਤੋਂ ਅਗਲੇ ਦੋ ਦਿਨਾਂ ਯਾਨੀ 48 ਘੰਟਿਆਂ ਲਈ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੱਗ ਸਕਦੀਆਂ ਹਨ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਮੌਜੂਦਾ ਸਰਪੰਚ ਦੇ ਭਰਾ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਮੌਸਮ ਵਿਭਾਗ ਦੇ ਅਨੁਸਾਰ ਅੱਜ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਸ਼ਾਮਲ ਹਨ। ਹਾਲਾਂਕਿ, ਮੌਸਮ ਵਿਗਿਆਨੀਆਂ ਦਾ ਅਨੁਮਾਨ ਹੈ ਕਿ ਮੀਂਹ ਸ਼ੁਰੂ ਹੁੰਦੇ ਹੀ ਤਾਪਮਾਨ ਵਿੱਚ 4 ਡਿਗਰੀ ਤੱਕ ਦੀ ਗਿਰਾਵਟ ਆਵੇਗੀ, ਜਿਸ ਨਾਲ ਲੋਕਾਂ ਨੂੰ ਵਧਦੀ ਗਰਮੀ ਤੋਂ ਵੱਡੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਅੰਮ੍ਰਿਤਸਰ ਤੋਂ ਹਵਾਈ ਸਫ਼ਰ ਹੋਵੇਗਾ ਮਹਿੰਗਾ, ਵਪਾਰਕ ਗਤੀਵਿਧੀਆਂ ਵੀ ਹੋਣਗੀਆਂ ਪ੍ਰਭਾਵਿਤ
ਇਸੇ ਤਰ੍ਹਾਂ 27 ਮਾਰਚ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਅਜਿਹਾ ਮੌਸਮ ਰਹਿਣ ਦੀ ਉਮੀਦ ਹੈ, ਜਿਸ ਲਈ ਵਿਭਾਗ ਨੇ 26 ਅਤੇ 27 ਮਾਰਚ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਫਿਲਹਾਲ 28 ਮਾਰਚ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਵਿਸ਼ੇਸ਼ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਉਥੇ ਹੀ ਮੌਸਮ ਵਿਭਾਗ ਨੇ 29 ਮਾਰਚ ਲਈ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦਿਨ ਲੁਧਿਆਣਾ, ਜਲੰਧਰ, ਪਟਿਆਲਾ, ਮੋਹਾਲੀ, ਹੁਸ਼ਿਆਰਪੁਰ ਅਤੇ ਰੂਪਨਗਰ ਸਮੇਤ ਪੂਰੇ ਪੰਜਾਬ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੇ ਨਾਲ ਮੌਸਮ ਖ਼ਰਾਬ ਰਹੇਗਾ।
ਇਹ ਵੀ ਪੜ੍ਹੋ- SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ ਕਰਨਗੇ ਡਿਊਟੀ ਦੀ ਸ਼ੁਰੂਆਤ, ਪ੍ਰਧਾਨ ਧਾਮੀ ਨੇ ਦਿੱਤੇ ਆਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
