ਪੰਜਾਬ ''ਚ 18 ਜਨਵਰੀ ਨੂੰ ਪਵੇਗਾ ਮੀਂਹ! ਮੌਸਮ ਵਿਭਾਗ ਵਲੋਂ 23 ਤਾਰੀਖ਼ ਤੱਕ ਚਿਤਾਵਨੀ ਜਾਰੀ
Friday, Jan 17, 2025 - 01:57 PM (IST)
ਚੰਡੀਗੜ੍ਹ : ਪੰਜਾਬ 'ਚ ਭਲਕੇ ਤੋਂ ਮੌਸਮ ਵਿਗੜਨ ਵਾਲਾ ਹੈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਬੰਧੀ ਮੌਸਮ ਵਿਭਾਗ ਵਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਗੁਆਂਢੀ ਸੂਬਿਆਂ ਸਣੇ ਪੰਜਾਬ 'ਚ 18 ਤੋਂ ਲੈ ਕੇ 20 ਜਨਵਰੀ ਤੱਕ ਇਕ ਨਵੀਂ ਪੱਛਮੀ ਗੜਬੜੀ ਮੁੜ ਬਣ ਰਹੀ ਹੈ।
ਇਸ ਕਾਰਨ 21 ਤੋਂ 23 ਤਾਰੀਖ਼ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ 26 ਜਨਵਰੀ ਮਤਲਬ ਕਿ ਗਣਤੰਤਰ ਦਿਹਾੜੇ ਵਾਲੇ ਦਿਨ ਅਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਜਾਣੋ ਕਿਉਂ ਜਾਰੀ ਹੋਏ ਹੁਕਮ
ਠੰਡ ਨੇ ਪਾ ਰੱਖਿਆ ਪੂਰਾ ਕਹਿਰ
ਪੰਜਾਬ 'ਚ ਠੰਡ ਨੇ ਇਸ ਸਮੇਂ ਪੂਰੇ ਕਹਿਰ ਪਾ ਰੱਖਿਆ ਹੈ ਅਤੇ ਵਿਭਾਗ ਵਲੋਂ ਅੱਜ ਧੁੰਦ ਨੂੰ ਲੈ ਕੇ ਵੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਸੀ। ਵੀਰਵਾਰ ਰਾਤ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਬੀਤੇ ਦਿਨ ਧੁੱਪ ਨਾ ਨਿਕਲਣ ਕਾਰਨ ਦਿਨ ਦੇ ਤਾਪਮਾਨ 'ਚ ਵੀ 3.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8