ਪੰਜਾਬ ''ਚ ਜਾਰੀ Alert ਵਿਚਾਲੇ ਮੌਸਮ ਵਿਭਾਗ ਦੀ ਵੱਡੀ ਅਪਡੇਟ, ਜਾਣੋ ਕਦੋਂ ਪਵੇਗਾ ਮੀਂਹ
Sunday, Jan 19, 2025 - 05:25 PM (IST)
ਜਲੰਧਰ- ਇਕ ਪਾਸੇ ਜਿੱਥੇ ਦੇਸ਼ ਭਰ ਵਿੱਚ ਠੰਡ ਦਾ ਕਹਿਰ ਜਾਰੀ ਹੈ, ਉਥੇ ਹੀ ਚਾਰ ਪਹਾੜੀ ਰਾਜਾਂ ਜੰਮੂ-ਕਸ਼ਮੀਰ, ਲੇਹ ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫ਼ਬਾਰੀ ਜਾਰੀ ਹੈ। ਇਸ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਮੈਦਾਨੀ ਸੂਬਿਆਂ ‘ਚ ਕੁਝ ਥਾਵਾਂ ‘ਤੇ ਮੀਂਹ ਪੈ ਰਿਹਾ ਹੈ ਅਤੇ ਕੁਝ ਥਾਵਾਂ ‘ਤੇ ਸੰਘਣੀ ਧੁੰਦ ਵੇਖਣ ਨੂੰ ਮਿਲ ਰਹੀ ਹੈ। ਕੁਝ ਥਾਵਾਂ ‘ਤੇ ਦਿਨ ਵੇਲੇ ਧੁੱਪ ਦੇ ਨਾਲ-ਨਾਲ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ।
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਕ ਨਵਾਂ ਪੱਛਮੀ ਗੜਬੜੀ ਸਰਗਰਮ ਹੋ ਗਿਆ ਹੈ, ਜਿਸ ਦੇ ਮੈਦਾਨ ਗੁਜਰਾਤ ਤੋਂ ਲੈ ਕੇ ਪੰਜਾਬ-ਰਾਜਸਥਾਨ ਸਰਹੱਦ ਤੱਕ ਵੇਖੇ ਜਾ ਸਕਦੇ ਹਨ। ਇਸ ਦਾ ਅਸਰ ਪੰਜਾਬ 'ਚ ਵੀ ਵੇਖਣ ਨੂੰ ਮਿਲੇਗਾ ਅਤੇ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਸਰਹੱਦਾਂ ਹੋ ਗਈਆਂ ਸੀਲ, DGP ਵੱਲੋਂ ਸਖ਼ਤ ਹੁਕਮ ਜਾਰੀ
ਮਿਲੀ ਜਾਣਕਾਰੀ ਮੁਤਾਬਕ 18 ਤੋਂ ਦੋ ਨਵੀਆਂ ਪੱਛਮੀ ਗੜਬੜੀਆਂ (WD) ਸਰਗਰਮ ਹੋ ਗਈਆਂ ਹਨ। ਪਹਿਲਾ ਵੈਸਟਰਨ ਡਿਸਟਰਬੈਂਸ ਇਰਾਨ ਦੀ ਸਰਹੱਦ ਵਿੱਚ ਹੈ, ਜਦਕਿ ਦੂਜਾ ਗੁਜਰਾਤ ਤੋਂ ਪੰਜਾਬ-ਰਾਜਸਥਾਨ ਸਰਹੱਦ ਤੱਕ ਟਰਫ ਫੋਰਮ ਵਿੱਚ ਸਰਗਰਮ ਹੈ। ਇਸ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ 21 ਜਨਵਰੀ ਨੂੰ ਵੇਖਣ ਨੂੰ ਮਿਲੇਗਾ। ਪੰਜਾਬ ਵਿੱਚ 21 ਜਨਵਰੀ ਤੋਂ 23 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 21 ਅਤੇ 23 ਜਨਵਰੀ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਅਤੇ 22 ਜਨਵਰੀ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਤੇ ਸੀਤ ਲਹਿਰ ਦਾ ਅਲਰਟ
ਚੰਡੀਗੜ੍ਹ 'ਚ ਯੈਲੋ ਸਮੋਗ ਅਲਰਟ ਜਾਰੀ ਹੈ। ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਗੁਰਦਾਸਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਜ਼ਿਲ੍ਹੇ ਸ਼ਾਮਲ ਹਨ। ਉਥੇ ਹੀ ਮੌਸਮ ਵਿਭਾਗ ਵੱਲੋਂ 8 ਜ਼ਿਲ੍ਹਿਆਂ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਤਾਪਮਾਨ ਆਮ ਨਾਲੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ਸਾਵਧਾਨ, 26 ਜਨਵਰੀ ਤੋਂ ਘਰ-ਘਰ ਪਹੁੰਚਣਗੇ ਚਲਾਨ
ਦਿੱਲੀ-ਐੱਨ. ਸੀ. ਆਰ. ਦੀ ਗੱਲ ਕਰੀਏ ਤਾਂ ਦੋਹਾਂ ਸ਼ਹਿਰਾਂ ‘ਚ ਸਵੇਰੇ ਅਤੇ ਸ਼ਾਮ ਨੂੰ ਹਲਕੀ ਧੁੰਦ ਛਾਈ ਰਹਿੰਦੀ ਹੈ ਪਰ ਦਿਨ ਵੇਲੇ ਧੁੱਪ ਦੇ ਨਾਲ ਠੰਡੀਆਂ ਹਵਾਵਾਂ ਨੇ ਠੰਡ ਵਧਾ ਦਿੱਤੀ ਹੈ। ਮੌਸਮ ਵਿਭਾਗ ਨੇ ਦਿੱਲੀ-ਐੱਨ. ਸੀ. ਆਰ. ਵਿੱਚ 2 ਦਿਨਾਂ ਤੱਕ ਮੀਂਹ ਦਾ ਅਲਰਟ ਦਿੱਤਾ ਹੈ। ਇਸ ਤੋਂ ਇਲਾਵਾ 3 ਸੂਬਿਆਂ ‘ਚ ਤੂਫਾਨੀ ਹਵਾਵਾਂ ਚੱਲਣ ਅਤੇ 15 ਤੋਂ ਜ਼ਿਆਦਾ ਸੂਬਿਆਂ ‘ਚ ਬਾਰਿਸ਼ ਦੇ ਨਾਲ ਧੁੰਦ ਦੀ ਵੀ ਚਿਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅਸਥੀਆਂ ਲੈ ਕੇ ਬਿਆਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਭੈਣ-ਭਰਾ ਦੀ ਦਰਦਨਾਕ ਮੌਤ
ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਉੱਤਰਾਖੰਡ, ਬਿਹਾਰ, ਉੜੀਸਾ, ਮੱਧ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 22 ਜਨਵਰੀ ਤੱਕ ਸੰਘਣੀ ਧੁੰਦ ਛਾਈ ਰਹੇਗੀ ਅਤੇ ਸੀਤ ਲਹਿਰ ਵੀ ਰਹੇਗੀ। ਇਨ੍ਹਾਂ ‘ਚੋਂ ਕੁਝ ਰਾਜਾਂ ‘ਚ ਮੀਂਹ ਦੀ ਚਿਤਾਵਨੀ ਵੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਸਰਹੱਦਾਂ ਹੋ ਗਈਆਂ ਸੀਲ, DGP ਵੱਲੋਂ ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e