ਪੰਜਾਬੀਓ ਸਾਵਧਾਨ ! ਮੌਸਮ ਨੂੰ ਲੈ ਕੇ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਰੀਕਾਂ ਨੂੰ ਭਾਰੀ ਮੀਂਹ ਦੇ ਆਸਾਰ
Tuesday, Sep 16, 2025 - 10:52 AM (IST)

ਚੰਡੀਗੜ੍ਹ : ਮਾਨਸੂਨ ਹੁਣ ਵਾਪਸੀ ਦੀ ਪ੍ਰਕਿਰਿਆ ਵਿਚ ਹੈ ਅਤੇ ਮੌਸਮ ਵਿਭਾਗ ਮੁਤਾਬਕ 20 ਸਤੰਬਰ ਤੱਕ ਮਾਨਸੂਨ ਪੰਜਾਬ ਵਿਚੋਂ ਪੂਰੀ ਤਰ੍ਹਾਂ ਚਲਾ ਜਾਵੇਗਾ। ਇਸ ਦਰਮਿਆਨ ਵਿਭਾਗ ਨੇ ਪੰਜਾਬ ਵਿਚ ਤਿੰਨ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿਚ ਦਰਮਿਆਨੇ ਤੋਂ ਭਾਰੀ ਮੀਂਹ ਪੈ ਸਕਦਾ ਹੈ। ਆਖਰੀ ਦਿਨਾਂ ਵਿਚ ਮਾਨਸੂਨ ਪੰਜਾਬ ਦੇ ਕੇਂਦਰੀ ਹਿੱਸਿਆਂ ਵਿਚੋਂ ਲੰਘੇਗਾ, ਜਿਸ ਕਾਰਨ ਕੁਝ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਪੰਜਾਬ ਵਿਚ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ : ਗ੍ਰਾਂਮ ਪੰਚਾਇਤਾਂ ਨੂੰ ਲੈ ਕੇ ਵੱਡੇ ਫੈਸਲਾ, ਜਾਰੀ ਹੋਏ ਨਵੇਂ ਹੁਕਮ
ਮੌਸਮ ਵਿਭਾਗ ਮੁਤਾਬਕ 16 ਸਤੰਬਰ ਨੂੰ ਸੂਬੇ ਦੇ ਕਈ ਇਲਾਕਿਆਂ ਵਿਚ ਬੱਦਲਵਾਈ ਰਹੇਗੀ ਅਤੇ ਬੂੰਦਾਬਾਂਦੀ ਸੰਭਵ ਹੈ। ਦੂਜੇ ਪਾਸੇ, 17 ਅਤੇ 18 ਸਤੰਬਰ ਨੂੰ ਵੱਖ-ਵੱਖ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਖਾਸ ਕਰਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿਚ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਵੀ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ।
ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਅਧਿਆਪਕ ਦਾ ਵੱਡਾ ਕਦਮ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ...
ਇਥੇ ਇਹ ਖਾਸ ਤੌਰ'ਤੇ ਦੱਸਣਯੋਗ ਹੈ ਕਿ ਮਾਨਸੂਨ ਦੌਰਾਨ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿਚ ਪਏ ਭਾਰੀ ਮੀਂਹਾਂ ਕਾਰਨ ਪੰਜਾਬ ਇਕ ਮਹੀਨੇ ਤੋਂ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਸੂਬੇ ਦੇ 2300 ਤੋਂ ਵੱਧ ਪਿੰਡ ਹੜ੍ਹਾਂ ਕਾਰਨ ਪ੍ਰਭਾਵਿਤ ਹਨ ਤੇ ਵੱਡੀ ਗਿਣਤੀ ਲੋਕ ਪ੍ਰਭਾਵਿਤ ਹੋਏ ਹਨ। ਅੰਕੜਿਆਂ ਮੁਤਾਬਕ ਹੜ੍ਹਾਂ ਕਾਰਨ 5 ਲੱਖ ਏਕੜ ਤੋਂ ਵੱਧ ਫਸਲ ਖਰਾਬ ਹੋਈ ਹੈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਨੂੰ ਵੇਖਦਿਆਂ ਸੂਬਾ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਨੇ ਵੀ ਦਰਿਆਵਾਂ ਤੇ ਨਦੀਆਂ ’ਤੇ ਚੌਕਸੀ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ : ਪੁਲਸ ਨੇ ਰੋਕਿਆ ਸਕੂਲੀ ਆਟੋ, ਜਦੋਂ ਚੈਕਿੰਗ ਕੀਤੀ ਤਾਂ ਅਫ਼ਸਰ ਦੇ ਵੀ ਉਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e