ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਵਲੋਂ ਸੂਬੇ ’ਚ ਭਾਰੀ ਮੀਂਹ ਦੀ ਭਵਿੱਖਬਾਣੀ

07/25/2021 6:33:03 PM

ਲੁਧਿਆਣਾ (ਸਲੂਜਾ) : ਪੰਜਾਬ ਵਿਚ ਪੈ ਰਹੀ ਉਮਸ ਭਰੀ ਅਤੇ ਚਿਪ-ਚਿਪਾਉਂਦੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ’ਚ ਆਉਣ ਵਾਲੇ ਕੁੱਝ ਘੰਟਿਆਂ ਦੌਰਾਨ ਮਾਨਸੂਨ ਦੇ ਇਕ ਵਾਰ ਫਿਰ ਤੋਂ ਸਰਗਰਮ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਹਰਿਆਣਾ ਵਿਚ ਇਕ ਵਾਰ ਫਿਰ ਮਾਨਸੂਨ ਆਪਣਾ ਰੰਗ ਵਿਖਾਏਗਾ। ਇਹ ਸੰਭਾਵਨਾ ਮੌਸਮ ਵਿਭਾਗ ਚੰਡੀਗੜ੍ਹ ਵਲੋਂ ਮੌਸਮ ਦੇ ਮਿਜਾਜ਼ ਨੂੰ ਲੈ ਕੇ ਜਾਰੀ ਕੀਤੇ ਵਿਸ਼ੇਸ਼ ਬੁਲੇਟਿਨ ’ਚ ਪ੍ਰਗਟ ਕੀਤੀ ਹੈ।

ਇਹ ਵੀ ਪੜ੍ਹੋ : ਗੂੜ੍ਹੀ ਨੀਂਦੇ ਸੁੱਤੇ ਪਰਿਵਾਰ ’ਤੇ ਕਹਿਰ ਬਣ ਕੇ ਵਰ੍ਹਿਆ ਮੀਂਹ, ਛੱਤ ਡਿੱਗਣ ਕਾਰਣ 2 ਮਾਸੂਮ ਬੱਚਿਆਂ ਦੀ ਮੌਤ

ਇਸ ਬੁਲੇਟਿਨ ’ਚ ਦੱਸਿਆ ਗਿਆ ਹੈ ਕਿ 26 ਤੋਂ 29 ਜੁਲਾਈ ਤੱਕ ਪੰਜਾਬ ਅਤੇ ਹਰਿਆਣਾ ਦੇ ਉਤਰੀ, ਪੂਰਬੀ ਅਤੇ ਦੱਖਣੀ ਹਿੱਸਿਆਂ ’ਚ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ ਚੰਡੀਗੜ੍ਹ ’ਚ ਵੀ ਮੀਂਹ ਪਵੇਗਾ। ਇਸ ਤੋਂ ਇਲਾਵਾ ਪੰਜਾਬ ਦੇ ਕੁੱਝ ਹਿੱਸਿਆਂ ਵਿਚ ਐਤਵਾਰ ਨੂੰ ਵੀ ਬੱਦਲ ਛਾਏ ਰਹਿਣਗੇ ਅਤੇ ਕਿਤੇ-ਕਿਤੇ ਮੀਂਹ ਦੀ ਹਲਕੀ ਕਾਰਵਾਈ ਦੇਖਣ ਨੂੰ ਮਿਲ ਸਕਦੀ ਹੈ ਪਰ 26 ਤੋਂ 29 ਜੁਲਾਈ ਤੱਕ ਪੰਜਾਬ ਅਤੇ ਹਰਿਆਣਾ ਦੇ ਉੱਤਰੀ, ਪੂਰਬੀ ਅਤੇ ਦੱਖਣੀ ਹਿੱਸਿਆਂ ਵਿਚ ਭਾਰੀ ਮੀਂਹ ਦਾ ਅਲਰਟ ਹੈ।

ਇਹ ਵੀ ਪੜ੍ਹੋ : ਤਾਜਪੋਸ਼ੀ ਸਮਾਗਮ ’ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਦਿੱਤੀਆਂ ਵਧਾਈਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh