ਪੰਜਾਬ ਵਿਚ ਇਨ੍ਹਾਂ ਤਰੀਕਾਂ ਨੂੰ ਪਵੇਗਾ ਮੀਂਹ, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Monday, Nov 03, 2025 - 11:36 AM (IST)
ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਸੂਬੇ ਦਾ ਤਾਪਮਾਨ ਜਿੱਥੇ ਵੱਧ ਤੋਂ ਵੱਧ ਤਾਪਮਾਨ 0.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 0.7 ਡਿਗਰੀ ਸੈਲਸੀਅਸ "ਤੇ ਆ ਗਿਆ ਹੈ ਉਥੇ ਹੀ ਮੌਸਮ ਵਿਭਾਗ ਨੇ ਆਉਂਦੇ ਦਿਨਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਉਮੀਦ ਹੈ, ਇਹ ਪੱਛਮੀ ਗੜਬੜੀ ਭਲਕੇ ਤੋਂ ਸਰਗਰਮ ਹੋ ਜਾਵੇਗੀ। ਜਿਸ ਦੇ ਚੱਲਦੇ ਪੰਜਾਬ ਵਿਚ ਕਈ ਥਾਈਂ ਹਲਕੀ ਤੋਂ ਦਰਮਿਆਨ ਬਾਰਿਸ਼ ਹੋ ਸਕਦੀ ਹੈ, ਇਸ ਨਾਲ ਤਾਪਮਾਨ ਹੋਰ ਘਟੇਗੀ ਅਤੇ ਠੰਡ ਜ਼ੋਰ ਫੜੇਗੀ।
ਇਹ ਵੀ ਪੜ੍ਹੋ : ਪੰਜਾਬ 'ਚ 11 ਕਰੋੜ ਰੁਪਏ ਦਾ ਦੀਵਾਲੀ ਬੰਪਰ ਜਿੱਤਣ ਵਾਲਾ ਲਾਪਤਾ, ਕੀਤੀ ਜਾ ਰਹੀ ਭਾਲ
4 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਚ ਮੀਂਹ ਪੈਣ ਦੀ ਉਮੀਦ ਹੈ। 5 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਮੀਂਹ ਪੈਣ ਦੀ ਉਮੀਦ ਹੈ। ਇਨ੍ਹਾਂ ਦਿਨਾਂ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੋ ਗਿਆ ਵੱਡਾ ਘਪਲਾ, ਜਦੋਂ ਖੁਲਾਸਾ ਹੋਇਆ ਤਾਂ ਉਡ ਗਏ ਹੋਸ਼
ਦੂਜੇ ਪਾਸੇ ਜਿਵੇਂ-ਜਿਵੇਂ ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ਵੱਧ ਰਹੇ ਹਨ, ਪ੍ਰਦੂਸ਼ਣ ਵੀ ਇਸੇ ਰਫ਼ਤਾਰ ਨਾਲ ਵਧ ਰਿਹਾ ਹੈ। ਪੰਜਾਬ ਦੇ ਦੋ ਸ਼ਹਿਰਾਂ, ਖੰਨਾ ਤੇ ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ (AQI) 400 ਨੂੰ ਪਾਰ ਕਰ ਗਿਆ ਹੈ। ਐਤਵਾਰ ਨੂੰ, ਖੰਨਾ ਦਾ AQI 458 ਸੀ, ਜਦੋਂ ਕਿ ਮੰਡੀ ਗੋਬਿੰਦਗੜ੍ਹ ਦਾ 445 ਸੀ, ਜਿਸਦਾ ਔਸਤ AQI ਕ੍ਰਮਵਾਰ 307 ਅਤੇ 320 ਸੀ। ਪਟਿਆਲਾ ਦਾ AQI ਵੀ 286 ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਦਾਗਦਾਰ ਹੋਇਆ ਪਵਿੱਤਰ ਰਿਸ਼ਤਾ, ਪਤਨੀ ਛੱਡ ਗਈ ਤਾਂ ਪਤੀ ਨੇ ਸਕੀ ਧੀ ਨਾਲ ਹੀ...
