ਪੰਜਾਬ ਵਾਸੀ ਦੇਣ ਧਿਆਨ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

Thursday, Nov 27, 2025 - 12:54 PM (IST)

ਪੰਜਾਬ ਵਾਸੀ ਦੇਣ ਧਿਆਨ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ ਵਿਚ ਠੰਡ ਲਗਾਤਾਰ ਜ਼ੋਰ ਫੜਦੀ ਜਾ ਰਹੀ ਹੈ। ਦੁਪਹਿਰ ਸਮੇਂ ਤੇਜ਼ ਧੁੱਪ ਨਿਕਲਣ ਕਾਰਣ ਜਿੱਥੇ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲ ਰਹੀ ਹੈ ਪਰ ਸਵੇਰ ਅਤੇ ਸ਼ਾਮ ਨੂੰ ਠੰਡ ਜ਼ਿਆਦਾ ਮਹਿਸੂਸ ਹੋ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਧੁੰਦ ਨੇ ਵੀ ਜ਼ੋਰ ਫੜਣਾ ਸ਼ੁਰੂ ਕਰ ਦਿੱਤਾ ਹੈ। ਜੇ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਦਾ ਘੱਟੋ-ਘੱਟ ਤਾਪਮਾਨ 0.3 ਡਿਗਰੀ ਸੈਲਸੀਅਸ ਘਟਿਆ ਹੈ, ਜੋ ਕਿ ਆਮ ਨਾਲੋਂ 2.2 ਡਿਗਰੀ ਘੱਟ ਹੈ ਜਦਕਿ ਬਠਿੰਡਾ ਸਭ ਤੋਂ ਠੰਡਾ ਰਿਹਾ ਹੈ ਜਿੱਥੇ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਸੀ। ਪ੍ਰਦੂਸ਼ਣ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਦੇ ਸਾਰੇ ਸ਼ਹਿਰਾਂ ਵਿਚ ਹਵਾ ਪ੍ਰਦੂਸ਼ਿਤ ਹੈ, ਜਿਸਦਾ AQI 100 ਤੋਂ ਉੱਪਰ ਹੈ।

ਇਹ ਵੀ ਪੜ੍ਹੋ : 'ਆਪ' ਆਗੂ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ, 16 ਤੋਂ ਵੱਧ ਚੱਲੀਆਂ ਗੋਲ਼ੀਆਂ

ਕਿਹੋ ਜਿਹਾ ਰਹੇਗਾ ਅੱਗੇ ਮੌਸਮ

ਮੌਸਮ ਵਿਭਾਗ ਦਾ ਆਖਣਾ ਹੈ ਕਿ ਅਗਲੇ 24 ਘੰਟਿਆਂ ਵਿਚ ਘੱਟੋ-ਘੱਟ ਤਾਪਮਾਨ ਵਿਚ ਖਾਸਾ ਬਦਲਾਅ ਨਹੀਂ ਆਵੇਗਾ ਜਦਕਿ ਅਗਲੇ ਤਿੰਨ ਦਿਨਾਂ ਵਿਚ ਤਾਪਮਾਨ ਲਗਭਗ 2 ਡਿਗਰੀ ਸੈਲਸੀਅਸ ਵਧ ਸਕਦਾ ਹੈ ਅਤੇ ਫਿਰ 2-3 ਡਿਗਰੀ ਸੈਲਸੀਅਸ ਘੱਟ ਸਕਦਾ ਹੈ। ਵਿਭਾਗ ਅਨੁਸਾਰ ਪੰਜਾਬ ਵਿਚ ਨਵੰਬਰ ਦੇ ਅਖੀਰ ਜਾਂ ਦਸੰਬਰ ਦੇ ਸ਼ੁਰੂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਤੋਂ ਬਾਅਦ ਠੰਡ ਹੋਰ ਜ਼ੋਰ ਫੜੇਗੀ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਏਅਰ ਕੁਆਲਿਟੀ ਇੰਡੈਕਸ (AQI) 100 ਤੋਂ ਉੱਪਰ ਦਰਜ ਕੀਤਾ ਗਿਆ।ਅੰ ਮ੍ਰਿਤਸਰ ਵਿੱਚ AQI 107, ਜਲੰਧਰ ਵਿੱਚ 136, ਖੰਨਾ ਵਿੱਚ 119, ਲੁਧਿਆਣਾ ਵਿੱਚ 136, ਮੰਡੀ ਗੋਬਿੰਦਗੜ੍ਹ ਵਿੱਚ 128, ਪਟਿਆਲਾ ਵਿੱਚ 146 ਅਤੇ ਰੂਪਨਗਰ ਵਿੱਚ 54 ਦਰਜ ਕੀਤਾ ਗਿਆ। ਇਸੇ ਤਰ੍ਹਾਂ, ਚੰਡੀਗੜ੍ਹ ਵਿੱਚ, ਸੈਕਟਰ 22 ਵਿੱਚ AQI 142, ਸੈਕਟਰ 25 ਵਿੱਚ 152 ਅਤੇ ਸੈਕਟਰ 53 ਵਿੱਚ 126 ਦਰਜ ਕੀਤਾ ਗਿਆ। 

ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ ਹਲਕਾ ਇੰਚਾਰਜਾਂ ਦਾ ਐਲਾਨ, ਕੀਤਾ ਗਿਆ ਵੱਡਾ ਫੇਰਬਦਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News