ਪੰਜਾਬ 'ਚ ਕੜਾਕੇ ਦੀ ਠੰਡ ਦਰਮਿਆਨ ਜਾਰੀ ਹੋਇਆ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
Wednesday, Dec 25, 2024 - 06:26 PM (IST)
ਚੰਡੀਗੜ੍ਹ : ਪੰਜਾਬ ਵਿਚ ਬਦਲੇ ਮੌਸਮ ਨੇ ਠੰਡ ਵੀ ਵਧਾ ਦਿੱਤੀ ਹੈ। ਪਹਾੜਾਂ ਵਿਚ ਹੋ ਰਹੀ ਬਰਫਬਾਰੀ ਨੇ ਮੈਦਾਨੀ ਇਲਾਕਿਆਂ ਵਿਚ ਲੋਕਾਂ ਨੂੰ ਕਾਂਬਾ ਛੇੜ ਦਿੱਤਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ ਅਗਲੇ ਤਿੰਨ ਦਿਨ 27 ਦਸੰਬਰ ਤੱਕ ਸੀਤ ਲਹਿਰ ਚੱਲਣ ਅਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿਚ ਮੀਂਹ ਦੀ ਪੇਸ਼ਨਗੋਈ ਵੀ ਕੀਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਖ਼ੌਫ਼ਨਾਕ ਵਾਰਦਾਤ, ਟੀਚਰ ਯੂਨੀਅਨ ਦੇ ਪ੍ਰਧਾਨ ਨੇ ਮਾਰ 'ਤਾ ਮੁੰਡਾ
27 ਦਸੰਬਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿਚ ਗਰਜ਼-ਤੂਫ਼ਾਨ ਦੇ ਨਾਲ-ਨਾਲ ਗੜ੍ਹੇਮਾਰੀ ਦੀ ਵੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ 26 ਦਸੰਬਰ ਤੱਕ ਕੜਾਕੇ ਦੀ ਠੰਡ ਦੀ ਸੰਭਾਵਨਾ ਹੈ। 24 ਤੋਂ 26 ਦਸੰਬਰ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਦੇ ਵੱਖ-ਵੱਖ ਹਿੱਸਿਆਂ ‘ਚ ਸੀਤ ਲਹਿਰ ਦੀ ਸੰਭਾਵਨਾ ਹੈ। ਇਸ ਨਾਲ ਪੰਜਾਬ ਤੇ ਗੁਆਂਢੀ ਸੂਬਿਆਂ ਵਿਚ ਠੰਡ ਜ਼ੋਰ ਫੜੇਗੀ।
ਇਹ ਵੀ ਪੜ੍ਹੋ : ਸ਼ਹੀਦੀ ਜੋੜ ਮੇਲ ਦੀ ਸੰਗਤ ਲਈ ਲਗਾਏ ਲੰਗਰ 'ਚ ਵੱਡਾ ਹਾਦਸਾ, ਸੇਵਾਦਾਰ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e