ਪੰਜਾਬ ’ਚ ਪੈ ਰਹੀ ਤੇਜ਼ ਗਰਮੀ ਦਰਮਿਆਨ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਇਸ ਤਾਰੀਖ਼ ਨੂੰ ਪਵੇਗਾ ਮੀਂਹ

Wednesday, Jun 21, 2023 - 06:47 PM (IST)

ਪੰਜਾਬ ’ਚ ਪੈ ਰਹੀ ਤੇਜ਼ ਗਰਮੀ ਦਰਮਿਆਨ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਇਸ ਤਾਰੀਖ਼ ਨੂੰ ਪਵੇਗਾ ਮੀਂਹ

ਲੁਧਿਆਣਾ (ਬਸਰਾ) : ਗਰਮੀ ਨੇ ਰਫਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ। ਦਿਨ ਦੇ ਸਮੇਂ ਤਪਿਸ਼ ’ਚ ਕਾਫੀ ਵਾਧਾ ਹੋਇਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਆਉਣ ਵਾਲੇ 4 ਦਿਨਾਂ ਦੌਰਾਨ ਮੌਸਮ ਖੁਸ਼ਕ ਰਹੇਗਾ ਪਰ 24 ਜੂਨ ਨੂੰ ਪੰਜਾਬ ਦੇ ਕਈ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ। ਕੱਲ੍ਹ ਦੇ ਮੁਕਾਬਲੇ ਅੱਜ ਤਾਪਮਾਨ ’ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਔਸਤਨ ਤਾਪਮਾਨ 1.9 ਡਿਗਰੀ ਸੈਲਸੀਅਸ ਵੱਧ ਰਿਹਾ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ 42.4 ਡਿਗਰੀ ਸੈਲਸੀਅਸ ਰਿਹਾ।

ਇਹ ਵੀ ਪੜ੍ਹੋ : ਪੰਜਾਬ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਸੂਬਾ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਦੂਜੇ ਪਾਸੇ ਮਾਹਿਰਾਂ ਦਾ ਕਹਿਣਾ ਹੈ ਕਿ ਸ਼ਨੀਵਾਰ ਤੱਕ ਗਰਮੀ ਲੋਕਾਂ ਨੂੰ ਪ੍ਰੇਸ਼ਾਨ ਕਰਦੀ ਰਹੇਗੀ, ਯਾਨੀ ਇਨ੍ਹਾਂ ਤਿੰਨ-ਚਾਰ ਦਿਨਾਂ ਦਰਮਿਆਨ ਪਾਰਾ 41-42 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਹੁਣ ਆਮ ਲੋਕਾਂ ਵਿਚ ਇਹ ਗੱਲ ਸੁਣਨ ਨੂੰ ਮਿਲਦੀ ਹੈ ਕਿ ਜਦੋਂ ਗਰਮੀਆਂ ਆਪਣੇ ਪੂਰੇ ਜੋਬਨ (ਜੁਲਾਈ) ਵਿਚ ਆਵੇਗੀ ਤਾਂ ਉਸ ਸਮੇਂ ਕੀ ਹਾਲਾਤ ਹੋਣਗੇ? ਤੇਜ਼ ਗਰਮੀ ਕਾਰਨ ਕਈ ਬੂਟਿਆ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ ਅਤੇ ਕਈ ਝੁਲਸ ਰਹੇ ਹਨ। 

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News