ਪੰਜਾਬ 'ਚ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, 9 ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ
Saturday, Dec 13, 2025 - 11:19 AM (IST)
ਚੰਡੀਗੜ੍ਹ : ਪੰਜਾਬ 'ਚ ਸੀਜ਼ਨ ਦੀ ਪਹਿਲੀ ਧੁੰਦ ਨੇ ਜਨਜੀਵਨ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਕਈ ਇਲਾਕਿਆਂ 'ਚ ਸਵੇਰ ਦੇ ਸਮੇਂ ਵਿਜ਼ੀਬਿਲਟੀ ਕਾਫੀ ਘੱਟ ਦਰਜ ਕੀਤੀ ਗਈ, ਜਿਸ ਨਾਲ ਸੜਕੀ ਅਤੇ ਰੇਲ ਆਵਾਜਾਈ 'ਤੇ ਅਸਰ ਪਿਆ। ਮੌਸਮ ਵਿਭਾਗ ਮੁਤਾਬਕ 15-16 ਦਸੰਬਰ ਤੋਂ ਸੂਬੇ 'ਚ ਕੜਾਕੇ ਦੀ ਠੰਡ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 15 ਦਸੰਬਰ ਤੱਕ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਾਬ ਖ਼ਰੀਦਣ ਲਈ ਨਵੀਆਂ ਗਾਈਡਲਾਈਨਜ਼ ਜਾਰੀ! ਪੈੱਗ ਲਾਉਣ ਦੇ ਸ਼ੌਕੀਨ ਦੇਣ ਧਿਆਨ
ਇੱਥੇ ਵਿਜ਼ੀਬਿਲਟੀ ਘੱਟ ਕੇ 100 ਤੋਂ 200 ਮੀਟਰ ਤੱਕ ਰਹਿ ਸਕਦੀ ਹੈ। ਵਿਭਾਗ ਦਾ ਕਹਿਣਾ ਹੈ ਕਿ ਸ਼ਨੀਵਾਰ ਨੂੰ ਪਹਾੜੀ ਇਲਾਕਿਆਂ 'ਚ ਹਲਕੀ ਬਾਰਸ਼ ਜਾਂ ਬਰਫ਼ਬਾਰੀ ਦੇ ਆਸਾਰ ਹਨ। ਹਾਲਾਂਕਿ ਪੰਜਾਬ 'ਚ ਅਗਲੇ 7 ਦਿਨਾਂ ਤੱਕ ਮੌਸਮ ਖ਼ੁਸ਼ਕ ਬਣਿਆ ਰਹੇਗਾ ਪਰ ਠੰਡ ਜ਼ੋਰ ਫੜ੍ਹੇਗੀ। ਵਿਭਾਗ ਦੇ ਮੁਤਾਬਕ ਸੂਬੇ 'ਚ ਇਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋਇਆ ਹੈ, ਜਿਸ ਦੇ ਅਸਰ ਨਾਲ ਆਉਣ ਵਾਲੇ ਦਿਨਾਂ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ : ਲਾਇਸੈਂਸ ਹੋ ਜਾਵੇਗਾ ਰੱਦ! ਅਸਲਾ ਧਾਰਕਾਂ ਲਈ ਵੱਡਾ ALERT, ਅੱਜ ਸ਼ਾਮ 5 ਵਜੇ ਤੋਂ ਪਹਿਲਾਂ...
ਤਾਪਮਾਨ ਦੀ ਗੱਲ ਕਰੀਏ ਤਾਂ ਆਦਮਪੁਰ 'ਚ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੂਬੇ 'ਚ ਸਭ ਤੋਂ ਘੱਟ ਰਿਹਾ, ਜਦੋਂ ਕਿ ਫ਼ਰੀਦਕੋਟ 'ਚ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 2 ਦਿਨਾਂ ਤੱਕ ਸੰਘਣੀ ਧੁੰਦ ਪੈਣ ਦੇ ਆਸਾਰ ਹਨ। ਇਸ ਲਈ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਵਾਹਨ ਹੌਲੀ ਚਲਾਉਣ ਦੀ ਸਲਾਹ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
