ਮੌਸਮ ਵਿਭਾਗ ਦੀ ਵੱਡੀ ਅਪਡੇਟ, ਪੰਜਾਬ ''ਚ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ

Sunday, Oct 06, 2024 - 06:33 PM (IST)

ਚੰਡੀਗੜ੍ਹ- ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਬਦਲ ਗਿਆ ਹੈ। ਇਸ ਕਾਰਨ ਰਾਤ ਸਮੇਂ ਕੁਝ ਥਾਵਾਂ ’ਤੇ ਬਾਰਿਸ਼ ਹੋਈ ਅਤੇ ਮੌਸਮ ਠੰਡਾ ਹੋ ਗਿਆ ਹੈ। ਅੱਜ ਵੀ ਕਈ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ। ਜਦੋਂ ਕਿ ਮੌਸਮ ਵਿਭਾਗ ਨੇ ਅਜੇ ਤੱਕ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 'ਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਅਜੇ ਵੀ ਆਮ ਤਾਪਮਾਨ ਤੋਂ 2.1 ਡਿਗਰੀ ਵੱਧ ਹੈ। 

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਵੱਡੀ ਅਪਡੇਟ

10 ਤਰੀਕ ਤੱਕ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ ਪੰਜਾਬ 'ਚ 6 ਅਤੇ 7 ਅਕਤੂਬਰ ਨੂੰ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ 8 ਤੋਂ ਮੌਸਮ ਬਦਲ ਜਾਵੇਗਾ। ਦੋ ਦਿਨ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਸੂਬੇ ਦੇ ਦੱਖਣ-ਪੱਛਮੀ ਖੇਤਰ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਜਦਕਿ ਬਾਕੀ ਖੇਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵੀ ਆਮ ਦੇ ਬਰਾਬਰ ਰਹੇਗਾ। ਇਸੇ ਤਰ੍ਹਾਂ ਜੇਕਰ 11 ਤੋਂ 17 ਅਕਤੂਬਰ ਦੀ ਗੱਲ ਕਰੀਏ ਤਾਂ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਨਾਲ ਹੀ ਤਾਪਮਾਨ ਵੀ ਨਾਰਮਲ ਰਹਿਣ ਦੀ ਸੰਭਾਵਨਾ ਹੈ। ਅਜਿਹੇ 'ਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਇਸ ਦੇ ਨਾਲ ਹੀ ਇਹ ਮੌਸਮ ਡੇਂਗੂ ਅਤੇ ਮਲੇਰੀਆ ਲਈ ਆਦਰਸ਼ ਹੈ। ਅਜਿਹੀ ਸਥਿਤੀ ਵਿੱਚ ਸਾਵਧਾਨ ਰਹਿਣ ਦੀ ਲੋੜ ਹੈ। 

ਇਹ ਵੀ ਪੜ੍ਹੋ- ਸੜਕ ਹਾਦਸੇ ਪੁਆਏ ਵੈਣ, ਦੋ ਧੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ

ਪੰਜਾਬ ਦੇ ਜ਼ਿਲ੍ਹਿਆਂ ਦਾ ਜਾਣੋ ਤਾਪਮਾਨ

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 37.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਦਾ ਤਾਪਮਾਨ 35.7 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 35, ਲੁਧਿਆਣਾ ਵਿੱਚ 35.6, ਪਟਿਆਲਾ ਵਿੱਚ 35.7, ਪਠਾਨਕੋਟ ਵਿੱਚ 35.2, ਬਠਿੰਡਾ ਏਅਰਪੋਰਟ ’ਤੇ 37.2, ਗੁਰਦਾਸਪੁਰ ਵਿੱਚ 35, ਬੱਲੋਵਾਲ ਵਿੱਚ 34.3, ਬਰਨਾਲਾ ਵਿੱਚ 34.8, ਫਤਿਹਗੜ੍ਹ ਸਾਹਿਬ ਵਿੱਚ 34.7, ਫਿਰੋਜ਼ਪੁਰ ਵਿੱਚ 36.2, ਹੁਸ਼ਿਆਰਪੁਰ ਵਿੱਚ 34.7, ਮੁਹਾਲੀ ਤੇ ਰੂਪਨਗਰ ਵਿੱਚ 35.2 ਅਤੇ ਨਵਾਂਸ਼ਹਿਰ ਵਿੱਚ 33.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News