ਹੜ੍ਹਾਂ ਨਾਲ ਜੂਝ ਰਹੇ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤਾ ਅਲਰਟ

07/21/2023 8:05:46 PM

ਚੰਡੀਗੜ੍ਹ : ਹੜ੍ਹਾਂ ਨਾਲ ਜੂਝ ਰਹੇ ਪੰਜਾਬ ਤੇ ਹਿਮਾਚਲ ਪ੍ਰਦੇਸ਼ ’ਚ ਅਗਲੇ ਕੁਝ ਦਿਨਾਂ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਇਸ ਅਨੁਸਾਰ ਅਗਲੇ ਕੁਝ ਦਿਨਾਂ ’ਚ ਪੰਜਾਬ, ਹਿਮਾਚਲ ਤੇ ਹਰਿਆਣਾ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦੇ ਨਾਲ ਹੀ ਅਗਲੇ ਕੁਝ ਦਿਨਾਂ ’ਚ ਗੁਜਰਾਤ ਪੱਛਮੀ ਐੱਮ.ਪੀ., ਪੱਛਮੀ ਤੱਟ ਕੋਂਕਣ ’ਚ ਬਹੁਤ ਜ਼ਿਆਦਾ ਮੀਂਹ ਪੈਣ ਦਾ ਅਨੁਮਾਨ ਪ੍ਰਗਟਾਇਆ ਗਿਆ ਹੈ। ਮੌਸਮ ਵਿਭਾਗ ਨੇ ਮੁੰਬਈ ’ਚ ਵੀ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਖੇਤਾਂ ’ਚੋਂ ਬਰਸਾਤੀ ਪਾਣੀ ਕੱਢਣ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ, 1 ਦੀ ਮੌਤ

ਜ਼ਿਕਰਯੋਗ ਹੈ ਕਿ ਇਸ ਵਾਰ ਦੇਸ਼ ਦੇ ਕਈ ਸੂਬਿਆਂ ਦੇ ਨਾਲ‘ਨਾਲ ਪੰਜਾਬ ਤੇ ਹਿਮਾਚਲ ’ਚ ਬਹੁਤ ਜ਼ਿਆਦਾ ਮੀਂਹ ਪੈਣ ਕਾਰਨ ਬਹੁਤ ਤਬਾਹੀ ਹੋਈ ਹੈ। ਲੱਖਾਂ ਲੋਕਾਂ ਘਰੋਂ ਬੇਘਰ ਹੋ ਗਏ ਹਨ ਤੇ ਆਪਣੇ ਘਰ ਬਾਰ ਛੱਡ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਹੜ੍ਹਾਂ ਕਾਰਨ ਪੰਜਾਬ ਦੇ 1432 ਪਿੰਡ ਪ੍ਰਭਾਵਿਤ ਹੋਏ ਹਨ।


Manoj

Content Editor

Related News