ਪੰਜਾਬ ''ਚ ਸਾਉਣ ਤੋਂ ਪਹਿਲਾਂ ਹੀ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ
Tuesday, Jul 08, 2025 - 06:12 PM (IST)

ਚੰਡੀਗੜ੍ਹ: ਸਾਉਣ ਮਹੀਨੇ ਤੋਂ ਪਹਿਲਾਂ ਹੀ ਪੰਜਾਬ ‘ਚ ਬੱਦਲ ਛਾ ਗਏ ਹਨ ਤੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ। ਇਸੇ ਦਰਮਿਆਨ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ ਦੇ ਮੌਸਮੀ ਕੇਂਦਰ ਚੰਡੀਗੜ੍ਹ ਵੱਲੋਂ ਪੰਜਾਬ ਲਈ 8 ਤੋਂ 12 ਜੁਲਾਈ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਇਸ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਦਰਮਿਆਨੀ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਕਈ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਸਾਬਕਾ ਸਰਪੰਚ ਨੂੰ ਗੋਲੀਆਂ ਨਾਲ ਭੁੰਨਿਆ
ਵਿਭਾਗ ਅਨੁਸਾਰ ਅੱਜ ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਮੁਕਤਸਰ ਸਾਹਿਬ, ਤਰਨ ਤਾਰਨ, ਲੁਧਿਆਣਾ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮੀਂਹ ਨਾਲ ਅਸਮਾਨੀ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦਾ ਖਤਰਾ: ਖੋਲ੍ਹ 'ਤੇ ਫਲੱਡ ਗੇਟ
ਇਸ ਦੇ ਨਾਲ ਹੀ ਵਿਭਾਗ ਨੇ 9 ਤੇ 10 ਜੁਲਾਈ ਨੂੰ ਗੁਰਦਾਸਪੁਰ ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਲੁਧਿਆਣਾ ਅਤੇ ਰੂਪਨਗਰ ਵਿੱਚ ਵੱਡੀ ਗਿਣਤੀ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ, ਜਦਕਿ ਅੰਮ੍ਰਿਤਸਰ, ਮੋਹਾਲੀ, ਹੁਸ਼ਿਆਰਪੁਰ,, ਜਲੰਧਰ, ਮਾਨਸਾ, ਬਰਨਾਲਾ ਆਦਿ 'ਚ ਹਲਕਾ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਉੱਥੇ ਹੀ 11 ਅਤੇ 12 ਜੁਲਾਈ ਨੂੰ ਜ਼ਿਆਦਾਤਰ ਥਾਵਾਂ 'ਤੇ ਮੀਂਹ ਦੀ ਸੰਭਾਵਨਾ ਘੱਟ ਰਹੇਗੀ ਜਾਂ ਹਲਕਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਸੂਬੇ ਦੀਆਂ ਜ਼ਿਆਦਾਤਰਰ ਥਾਵਾਂ 'ਤੇ ਭਾਰੀ ਮੀਂਹ ਜਾਂ ਅਸਮਾਨੀ ਬਿਜਲੀ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8