ਰਿਸ਼ਵਤ ਲੈਣ ਦੇ ਦੋਸ਼ ''ਚ ਮੀਟਰ ਰੀਡਰ ਬਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ

Thursday, May 26, 2022 - 07:53 PM (IST)

ਰਿਸ਼ਵਤ ਲੈਣ ਦੇ ਦੋਸ਼ ''ਚ ਮੀਟਰ ਰੀਡਰ ਬਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ

ਪਟਿਆਲਾ : ਕੱਲ੍ਹ ਮੋਗਾ ਦੇ ਪਿੰਡ ਚੂਹੜ ਚੱਕ 'ਚ ਇਕ ਖਪਤਕਾਰ ਤੋਂ ਰਿਸ਼ਵਤ ਲੈਂਦਿਆਂ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੀਟਰ ਰੀਡਰ ਬਲਵਿੰਦਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਮੈਨੇਜਮੈਂਟ ਨੇ ਮੀਟਰ ਰੀਡਰ ਦੇ ਦੁਰਵਿਵਹਾਰ ਅਤੇ ਮਾੜੇ ਕੰਮਾਂ ਦਾ ਗੰਭੀਰ ਨੋਟਿਸ ਲਿਆ ਹੈ। ਬਲਵਿੰਦਰ ਸਿੰਘ ਨੂੰ ਕੰਪੀਟੈਂਟ ਸਿਨਰਸੀਜ਼ ਪ੍ਰਾਈਵੇਟ ਲਿਮਟਿਡ ਦੁਆਰਾ ਠੇਕੇ 'ਤੇ ਨਿਯੁਕਤ ਕੀਤਾ ਗਿਆ ਸੀ, ਜੋ ਕਿ ਪੰਜਾਬ ਵਿੱਚ ਬਿਜਲੀ ਖਪਤਕਾਰਾਂ ਦੇ ਸਪਾਟ ਬਿਲਿੰਗ ਦਾ ਠੇਕਾ ਸੰਭਾਲ ਰਿਹਾ ਹੈ। ਕੰਪੀਟੈਂਟ ਸਿਨਰਸੀਜ਼ ਨੇ ਅੱਜ ਬਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ 20 ਲੱਖ ਦੇ ਘਪਲੇ ਦੇ ਦੋਸ਼ 'ਚ ਪੰਚਾਇਤ ਵਿਭਾਗ ਦੇ 2 JE ਸਣੇ 5 ਖ਼ਿਲਾਫ਼ ਮੁਕੱਦਮਾ ਦਰਜ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਇਸ ਕੁਤਾਹੀ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਕਿਹਾ ਕਿ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੈਸਰਜ਼ ਕੰਪੀਟੈਂਟ ਸਿਨਰਸੀਜ਼ ਪ੍ਰਾਈਵੇਟ ਲਿਮਟਿਡ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ ਤੇ ਬਾਕੀ ਮੀਟਰ ਰੀਡਰਾਂ 'ਚੋਂ ਅਜਿਹੇ ਬੇਈਮਾਨ ਅਨਸਰਾਂ ਦੀ ਜਾਂਚ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੀ.ਐੱਸ.ਪੀ.ਸੀ.ਐੱਲ. ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਇਸ ਮਾਮਲੇ ਵਿੱਚ ਐੱਫ.ਆਈ.ਆਰ. ਦਰਜ ਕਰਨ ਲਈ ਅਜੀਤਵਾਲ ਥਾਣੇ ਵਿੱਚ ਮਾਮਲਾ ਵੀ ਉਠਾਇਆ ਹੈ।

ਇਹ ਵੀ ਪੜ੍ਹੋ : ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਲੋਕਾਂ ਨੇ ਸ਼ਹਿਰ 'ਚ ਲੱਗੇ ਹੋਰਡਿੰਗਾਂ 'ਤੇ ਮਲ਼ੀ ਕਾਲਖ

ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਸਾਰੇ ਕੇਸਾਂ ਦੀ ਪੈਰਵਾਈ ਕਾਨੂੰਨ ਅਨੁਸਾਰ ਕੀਤੀ ਜਾਵੇਗੀ, ਕਿਸੇ ਵੀ ਮੁਸ਼ਕਿਲ ਦੀ ਸਥਿਤੀ ਵਿੱਚ ਖਪਤਕਾਰ ਮੋਬਾਇਲ ਨੰਬਰ 96461-75770 'ਤੇ  SMS ਜਾਂ WhatsApp ਰਾਹੀਂ ਵੇਰਵੇ ਭੇਜ ਸਕਦੇ ਹਨ। 


author

Mukesh

Content Editor

Related News