ਸੂਬੇ ''ਚ ਪੰਜਵੇਂ ਦਿਨ 3,42,312 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Sunday, Apr 19, 2020 - 09:26 PM (IST)

ਸੂਬੇ ''ਚ ਪੰਜਵੇਂ ਦਿਨ 3,42,312 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ,()- ਪੰਜਾਬ ਰਾਜ 'ਚ ਅੱਜ ਕਣਕ ਦੀ ਖਰੀਦ ਦੇ ਪੰਜਵੇਂ ਦਿਨ 3,42,312 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ 'ਚੋਂ ਸਰਕਾਰੀ ਏਜੰਸੀਆਂ ਵੱਲੋਂ 3,41,575 ਮੀਟ੍ਰਿਕ ਟਨ ਤੇ ਆੜ੍ਹਤੀਆਂ ਵਲੋਂ 737 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ 'ਚ 3,41,575 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ 'ਚੋਂ ਪਨਗ੍ਰੇਨ ਵੱਲੋਂ 69,729 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 
95,726 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 73,465 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ। ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 47,537 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 28,932 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ 'ਚ ਜਨਤਕ ਵੰਡ ਲਈ 26,186 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ 5 ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ 'ਚ ਕੁਲ  7,79,415 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।


author

Bharat Thapa

Content Editor

Related News