ਸੂਬੇ 'ਚ ਨੌਵੇਂ ਦਿਨ 6,47,371 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
Thursday, Apr 23, 2020 - 10:46 PM (IST)
ਚੰਡੀਗੜ੍ਹ\ਜਲੰਧਰ,( )- ਪੰਜਾਬ ਰਾਜ 'ਚ ਅੱਜ ਕਣਕ ਦੀ ਖਰੀਦ ਦੇ ਨੋਵੇਂ ਦਿਨ 6,47,371 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ 'ਚੋਂ ਸਰਕਾਰੀ ਏਜੰਸੀਆਂ ਵੱਲੋਂ 6,46,830 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 541 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 6,46,830 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 1,39,659 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,58,032 ਮੀਟ੍ਰਿਕ ਟਨ ਤੇ ਪਨਸਪ ਵੱਲੋਂ 1,48,529 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 89,390 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 60,031 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 51,189 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਨੋਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁੱਲ 27,97,108 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।