ਅਜਨਾਲਾ ਕਾਂਡ 'ਤੇ ਕੇਂਦਰੀ ਗ੍ਰਹਿ ਮੰਤਰਾਲਾ ਸਖ਼ਤ, ਪੰਜਾਬ ਪੁਲਸ ਤੇ IB ਤੋਂ ਮੰਗੀ ਰਿਪੋਰਟ

Sunday, Feb 26, 2023 - 12:09 PM (IST)

ਅਜਨਾਲਾ ਕਾਂਡ 'ਤੇ ਕੇਂਦਰੀ ਗ੍ਰਹਿ ਮੰਤਰਾਲਾ ਸਖ਼ਤ, ਪੰਜਾਬ ਪੁਲਸ ਤੇ IB ਤੋਂ ਮੰਗੀ ਰਿਪੋਰਟ

ਨਵੀਂ ਦਿੱਲੀ (ਕਮਲ ਕਾਂਸਲ)- ਅਜਨਾਲਾ ਕਾਂਡ 'ਤੇ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਸਖ਼ਤੀ ਦਿਖਾਈ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਅਜਨਾਲਾ ਥਾਣੇ 'ਤੇ ਹਮਲੇ ਨੂੰ ਲੈ ਕੇ ਐੱਮ.ਐੱਚ.ਏ. (ਮਿਨੀਸਟਰੀ ਆਫ ਹੋਮ ਅਫੇਅਰ) ਨੇ ਪੰਜਾਬ ਪੁਲਸ ਤੇ IB ਤੋਂ ਮੰਗੀ ਰਿਪੋਰਟ ਮੰਗੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀਆਂ ਸਰਗਰਮੀਆਂ ਨੂੰ ਲੈ ਕੇ ਗ੍ਰਹਿ ਮੰਤਰਾਲਾ ਸੁੱਰਖਿਆ ਏਜੰਸੀਆਂ ਦੇ ਸੰਪਰਕ 'ਚ ਹੈ। ਸੂਤਰਾਂ ਮੁਤਾਬਕ, IB ਨੇ ਘਟਨਾਕ੍ਰਮ ਦੇ ਸੰਬੰਧ 'ਚ ਇਕ ਵਿਸਥਾਰਿਤ ਰਿਪੋਰਟ ਤਿਆਰ ਕਰਕੇ ਕੇਂਦਰੀ ਗ੍ਰਹਿ ਮੰਤਰਾਲਾ ਦੇ ਉੱਚ ਅਧਿਕਾਰੀਆਂ ਨੂੰ ਸੌਂਪੀ ਹੈ।

ਇਹ ਵੀ ਪੜ੍ਹੋ– ਪਾਸਪੋਰਟ ਬਣਾਉਣ ਵਾਲਿਆਂ ਲਈ ਅਹਿਮ ਖ਼ਬਰ, ਸਰਕਾਰ ਨੇ ਚੁੱਕਿਆ ਵੱਡਾ ਕਦਮ

 

ਕੀ ਹੈ ਮਾਮਲਾ

ਦੱਸਣਯੋਗ ਹੈ ਕਿ ਅਜਨਾਲਾ ਪੁਲਸ ਵਲੋਂ ਬੀਤੇ ਦਿਨੀਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਲਵਪ੍ਰੀਤ ਸਿੰਘ ਤੂਫਾਨ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਦੇ ਵਿਰੋਧ ਵਿਚ ਅੰਮ੍ਰਿਤਪਾਲ ਸਿੰਘ ਵਲੋਂ ਅਜਨਾਲਾ ਥਾਣੇ ਦਾ ਸਮਰਥਕਾਂ ਸਮੇਤ ਘਿਰਾਓ ਕੀਤਾ ਗਿਆ, ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਥਾਣੇ ’ਤੇ ਕਬਜ਼ਾ ਵੀ ਕਰ ਲਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਵਲੋਂ ਥਾਣੇ ਦੇ ਘਿਰਾਓ ਮੌਕੇ ਪਾਲਕੀ ਸਾਹਿਬ ਨਾਲ ਲੈ ਕੇ ਜਾਣ ’ਤੇ ਚੁਫੇਰਿਓਂ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਇਸ ਸਭ ਦੇ ਦਰਮਿਆਨ ਸ਼ੁੱਕਰਵਾਰ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰ ਦਿੱਤਾ ਗਿਆ। ਰਿਹਾਅ ਹੋਣ ਤੋਂ ਬਾਅਦ ਲਵਪ੍ਰੀਤ ਸਿੰਘ ਤੂਫਾਨ ਨੇ ਕਿਹਾ ਕਿ ਸਿੱਖ ਕੌਮ ਨੂੰ ਇਕੱਠੇ ਹੋ ਕੇ ਰਹਿਣ ਦੀ ਲੋੜ ਹੈ। ਤੂਫਾਨ ਨੇ ਕਿਹਾ ਕਿ ਸਿੱਖ ਹੋਣ ਦੇ ਨਾਤੇ ਉਨ੍ਹਾਂ ਦਾ ਪੂਰਾ ਸਤਿਕਾਰ ਕੀਤਾ ਗਿਆ ਹੈ। ਇਸ ਲਈ ਉਹ ਸਾਰੇ ਪੁਲਸ ਅਫਸਰਾਂ ਦਾ ਧੰਨਵਾਦ ਕਰਦੇ ਹਨ। 

ਡੀ. ਜੀ. ਪੀ. ਨੇ ਦਿੱਤੀ ਸੀ ਕਾਰਵਾਈ ਦੀ ਚਿਤਾਵਨੀ

ਅਜਨਾਲਾ ਥਾਣਾ ਝੜਪ ’ਤੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਖ਼ਤ ਐਕਸ਼ਨ ਲੈਣ ਦੀ ਗੱਲ ਆਖੀ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ. ਜੀ. ਪੀ. ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਸ਼ਾਂਤੀ ਪੂਰਵਰਕ ਪ੍ਰਦਰਸ਼ਨ ਕਰਨ ਦੀ ਗੱਲ ਆਖੀ ਗਈ ਸੀ ਪਰ ਬਾਅਦ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿਚ ਹਿੰਸਕ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਪੂਰੀ ਸੂਝ-ਬੂਝ ਤੋਂ ਕੰਮ ਲਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ ਮਰਿਆਦਾ ਕਾਇਮ ਰੱਖੀ। ਪੁਲਸ ਮੁਖੀ ਨੇ ਕਿਹਾ ਕਿ ਇਸ ਝੜਪ ਦੌਰਾਨ 6 ਪੁਲਸ ਮੁਲਾਜ਼ਮ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮਾਂ ਦੇ ਬਿਆਨ ਦਰਜ ਕਰਕੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਵਲੋਂ ਘਟਨਾ ਦੀ ਵੀਡੀਓਜ਼ ਵੀ ਦੇਖੀਆਂ ਜਾ ਰਹੀਆਂ ਹਨ, ਜਿਨ੍ਹਾਂ ਤੋਂ ਮੁਲਜ਼ਮਾਂ ਦੀ ਸ਼ਨਾਖਤ ਕੀਤੀ ਜਾਵੇਗੀ।


author

Rakesh

Content Editor

Related News