ਘਰੇਲੂ ਕਲੇਸ਼ ਦੇ ਚੱਲਦਿਆਂ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ

Monday, Aug 10, 2020 - 09:30 AM (IST)

ਘਰੇਲੂ ਕਲੇਸ਼ ਦੇ ਚੱਲਦਿਆਂ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ

ਮੀਆਂਵਿੰਡ/ਵੈਰੋਵਾਲ (ਕੰਡਾ, ਗਿੱਲ) : ਘਰੇਲੂ ਕਲੇਸ਼ ਦੇ ਚੱਲਦਿਆਂ ਦੋ ਬੱਚਿਆਂ ਦੀ ਮਾਂ ਜਿਸਦਾ ਪਤੀ ਵਿਦੇਸ਼ 'ਚ ਰਹਿੰਦਾ ਹੈ ਨੇ ਆਪਣੇ ਸੁਹਰੇ ਘਰ ਸਰਾਂ ਤਲਵੰਡੀ ਵਿਖੇ ਪੱਖੇ ਨਾਲ ਫਾਹਾ ਲਾ ਕੇ ਜਾਨ ਦੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮ੍ਰਿਤਕ ਰਿੰਪਲਜੀਤ ਕੌਰ ਦੀ ਮਾਤਾ ਗੁਰਪ੍ਰੀਤ ਕੌਰ ਤੇ ਭਰਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਅੱਜ ਤੋਂ 7 ਸਾਲ ਦੇ ਕਰੀਬ ਜਤਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸਰਾਂ ਤਲਵੰਡੀ ਨਾਲ ਹੋਈ ਸੀ।

ਇਹ ਵੀ ਪੜ੍ਹੋਂ : ਸ਼ਰਮਨਾਕ : ਜਿਸ ਨੂੰ ਬਣਾਇਆ ਜਿਗਰੀ ਯਾਰ ਉਸੇ ਨੇ ਲੁੱਟੀ ਭੈਣ ਦੀ ਇੱਜ਼ਤ

ਉਨ੍ਹਾਂ ਦੀ ਧੀ ਦੇ 2 ਬੱਚੇ ਜਸਲੀਨ ਕੌਰ 5 ਸਾਲ ਤੇ ਬੇਟਾ ਵਰੁਣਜੀਤ ਸਿੰਘ ਉਮਰ 2 ਸਾਲ ਦੇ ਕਰੀਬ ਹੈ। ਉਨ੍ਹਾਂ ਦਾ ਜਵਾਈ ਵਿਦੇਸ਼ 'ਚ ਰਹਿੰਦਾ ਹੈ ਤੇ ਮਗਰੋਂ ਉਨ੍ਹਾਂ ਦੀ ਬੇਟੀ ਦਾ ਕਥਿਤ ਝਗੜਾ ਆਪਣੀ ਸੱਸ ਰਣਜੀਤ ਕੌਰ ਤੇ ਬਾਕੀ ਪਰਿਵਾਰ ਦੇ ਨਾਲ ਰਹਿੰਦਾ ਸੀ। ਇਸੇ ਘਰੇਲੂ ਕਲੇਸ਼ ਦੇ ਚੱਲਦਿਆਂ ਉਨ੍ਹਾਂ ਦੀ ਬੇਟੀ ਨੇ ਦੁੱਖੀ ਹੋ ਕੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਵੈਰੋਂਵਾਲ ਦੇ ਸਬ ਇੰਸਪੈਕਟਰ ਸੁਖਜਿੰਦਰ ਸਿੰਘ, ਏ. ਐੱਸ. ਆਈ. ਰਣਜੀਤ ਸਿੰਘ ਪੁਲਸ ਪਾਰਟੀ ਸਣੇ ਪਹੁੰਚੇ ਤੇ ਕਾਰਵਾਈ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਪੁਲਸ ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਰਹੀ ਸੀ।

ਇਹ ਵੀ ਪੜ੍ਹੋਂ : ਜ਼ਹਿਰੀਲੀ ਸ਼ਰਾਬ ਮਾਮਲੇ 'ਚ ਪੀੜਤਾਂ ਨੇ ਸਰਕਾਰੀ ਮੁਆਵਜ਼ਾਂ ਕੀਤਾ ਰੱਦਾ, ਅਕਾਲੀ ਦਲ ਨੇ ਕੀਤੀ ਹਮਾਇਤ


author

Baljeet Kaur

Content Editor

Related News