ਆਰਥਿਕ ਤੌਰ ''ਤੇ ਕਮਜ਼ੋਰ 12ਵੀਂ ਦੇ ਬੱਚਿਆਂ ਨੂੰ ਮਿਲੇਗਾ ਮਿਡ-ਡੇਅ-ਮੀਲ

Tuesday, Aug 13, 2019 - 04:37 PM (IST)

ਆਰਥਿਕ ਤੌਰ ''ਤੇ ਕਮਜ਼ੋਰ 12ਵੀਂ ਦੇ ਬੱਚਿਆਂ ਨੂੰ ਮਿਲੇਗਾ ਮਿਡ-ਡੇਅ-ਮੀਲ

ਚੰਡੀਗੜ੍ਹ (ਵੈਭਵ) : ਸ਼ਹਿਰ ਦੇ ਸਰਕਾਰੀ ਸਕੂਲਾਂ 'ਚ ਪ੍ਰਾਈਮਰੀ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਿੱਖਿਆ ਵਿਭਾਗ ਵਲੋਂ ਕਈ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਪਰ ਹੁਣ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ 9ਵੀਂ ਤੋਂ 12ਵੀਂ ਕਲਾਸ ਤੱਕ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਲਈ ਮਿਡ-ਡੇਅ-ਮੀਲ ਸਹੂਲਤ ਵੀ ਦਿੱਤੀ ਜਾਵੇਗੀ। 12ਵੀਂ ਜਮਾਤ ਤੱਕ ਪੜ੍ਹਨ ਵਾਲੇ ਵਿਦਿਆਰਥੀ ਨੂੰ ਵੀ ਹਰ ਸਹੂਲਤ ਦੇਣ ਦਾ ਸਿੱਖਿਆ ਵਿਭਾਗ ਨੇ ਫੈਸਲਾ ਕੀਤਾ ਹੈ। ਫੈਸਲੇ ਦੇ ਤਹਿਤ ਹਜ਼ਾਰਾਂ ਬੱਚਿਆਂ ਨੂੰ ਇਸ ਦਾ ਲਾਭ ਹੋਵੇਗਾ। ਇਸ ਸਬੰਧ 'ਚ ਹਾਲ ਹੀ 'ਚ ਸਿੱਖਿਆ ਵਿਭਾਗ, ਪ੍ਰਸ਼ਾਸਕ ਦੇ ਸਲਾਹਕਾਰ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਬੈਠਕ ਹੋਈ ਸੀ। ਬੈਠਕ 'ਚ ਲਏ ਗਏ ਫੈਸਲੇ 'ਤੇ ਸਲਾਹਕਾਰ ਵਲੋਂ ਹਰੀ ਝੰਡੀ ਮਿਲ ਚੁੱਕੀ ਹੈ।


author

Babita

Content Editor

Related News