ਪੰਜਾਬ ਦੇ ਸਕੂਲੀ ਬੱਚਿਆਂ ਲਈ ਬੰਦ ਹੋਈ ਇਹ ਸਹੂਲਤ, ਸਿਰਫ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ 'ਮਿਡ-ਡੇਅ-ਮੀਲ'

01/16/2021 10:11:55 AM

ਲੁਧਿਆਣਾ (ਵਿੱਕੀ) : ਪੰਜਾਬ ’ਚ 5ਵੀਂ ਤੋਂ ਲੈ ਕੇ ਉੱਪਰ ਵਾਲੀਆਂ ਸਾਰੀਆਂ ਜਮਾਤਾਂ ਲਈ ਸਕੂਲ ਖੁੱਲ੍ਹਣ ਤੋਂ ਬਾਅਦ ਹੁਣ ਸਿੱਖਿਆ ਮਹਿਕਮੇ ਨੇ ਵੀ ਕੋਰੋਨਾ ਕਾਲ 'ਚ ਜਾਰੀ ਕੀਤੇ ਗਏ ਹੁਕਮਾਂ ’ਚ ਸੋਧ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਲੜੀ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ 5ਵੀਂ ਤੋਂ 8ਵੀਂ ਤੱਕ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਹੀ ਮਿਡ-ਡੇਅ-ਮੀਲ ਮਿਲੇਗਾ, ਜੋ ਸਕੂਲ 'ਚ ਹਾਜ਼ਰ ਰਹਿਣਗੇ, ਮਤਲਬ ਹੁਣ ਵਿਦਿਆਰਥੀਆਂ ਦੇ ਘਰਾਂ ਤੱਕ ਮਿਡ-ਡੇਅ-ਮੀਲ ਰਾਸ਼ਨ ਪਹੁੰਚਾਉਣ ਦੀ ਸਹੂਲਤ ਬੰਦ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਬਰਡ ਫਲੂ' ਨੂੰ ਲੈ ਕੇ ਚਿੰਤਾ ਭਰੀ ਖ਼ਬਰ, ਇਸ ਜ਼ਿਲ੍ਹੇ 'ਚ ਹੋਈ ਐਂਟਰੀ!

ਮਿਡ-ਡੇਅ-ਮੀਲ ਸੋਸਾਇਟੀ ਪੰਜਾਬ ਵੱਲੋਂ ਜਾਰੀ ਪੱਤਰ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਉਪਰੋਕਤ ਜਮਾਤਾਂ ਦੇ ਜੋ ਵਿਦਿਆਰਥੀ ਸਕੂਲ ’ਚ ਹਾਜ਼ਰ ਨਹੀਂ ਹੋਣਗੇ, ਉਨ੍ਹਾਂ ਨੂੰ ਮਿਡ-ਡੇਅ-ਮੀਲ ਦੀ ਸਹੂਲਤ ਨਹੀਂ ਮਿਲੇਗੀ। ਮਿਡ-ਡੇਅ-ਮੀਲ ਸੋਸਾਇਟੀ ਦੇ ਅਸਿਸਟੈਂਟ ਪ੍ਰਾਜੈਕਟ ਡਾਇਰੈਕਟਰ ਵੱਲੋਂ ਜਾਰੀ ਉਪਰੋਕਤ ਸਬੰਧੀ ਪੱਤਰ 'ਚ ਹਵਾਲਾ ਦਿੱਤਾ ਗਿਆ ਹੈ ਕਿ ਫਰੀਦਕੋਟ ਅਤੇ ਜਲੰਧਰ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਮਿਡ-ਡੇਅ-ਮੀਲ ਦੇਣ ਸਬੰਧੀ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਦੱਸਿਆ ਸੀ।

ਇਹ ਵੀ ਪੜ੍ਹੋ : ਅੱਜ ਤੋਂ ਪੂਰੇ ਦੇਸ਼ 'ਚ ਵੈਕਸੀਨੇਸ਼ਨ ਸ਼ੁਰੂ, ਜਾਣੋ ਤੁਹਾਨੂੰ ਕਿਵੇਂ ਲੱਗੇਗਾ 'ਕੋਰੋਨਾ ਦਾ ਟੀਕਾ'

ਇਸ ਦੇ ਬਾਅਦ ਫ਼ੈਸਲਾ ਕੀਤਾ ਗਿਆ ਹੈ ਕਿ ਜੋ ਵਿਦਿਆਰਥੀ ਸਕੂਲ 'ਚ ਹਾਜ਼ਰ ਹੋਣਗੇ, ਸਿਰਫ ਉਨ੍ਹਾਂ ਨੂੰ ਹੀ ਸਕੂਲ 'ਚ ਮਿਡ-ਡੇਅ-ਮੀਲ ਦਿੱਤਾ ਜਾਵੇਗਾ ਅਤੇ ਜਿਹੜੇ ਵਿਦਿਆਰਥੀ ਸਕੂਲ ’ਚ ਮੌਜੂਦ ਨਹੀਂ ਹੋ ਰਹੇ ਹਨ, ਉਨ੍ਹਾਂ ਨੂੰ ਮਿਡ-ਡੇਅ-ਮੀਲ ਦੀ ਸਹੂਲਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਮੌਜੂਦਾ ਸਮੇਂ ’ਚ ਸਕੂਲ ਰੋਜ਼ਾਨਾ ਦੀ ਤਰ੍ਹਾਂ ਖੋਲ੍ਹ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਮੋਹਾਲੀ 'ਚ 'ਬਰਡ ਫਲੂ' ਦੀ ਦਹਿਸ਼ਤ, ਮਰੇ ਹੋਏ ਮਿਲੇ ਅੱਧੀ ਦਰਜਨ ਤੋਂ ਵੱਧ 'ਕਾਂ'

ਇਸ ਤੋਂ ਇਲਾਵਾ ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਨੂੰ ਰਾਸ਼ਨ ਅਤੇ ਕੁਕਿੰਗ ਕਾਸਟ ਕੋਵਿਡ-19 ਦੇ ਦੌਰਾਨ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹੀ ਦਿੱਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਰਾਏ


Babita

Content Editor

Related News