ਅਹਿਮ ਖ਼ਬਰ : ਪੰਜਾਬ 'ਚ 'ਮਿਡ-ਡੇਅ-ਮੀਲ' ਨੂੰ ਲੈ ਕੇ ਸਕੂਲਾਂ ਲਈ ਸਖ਼ਤ ਹੁਕਮ ਜਾਰੀ

Thursday, Oct 13, 2022 - 09:18 AM (IST)

ਅਹਿਮ ਖ਼ਬਰ : ਪੰਜਾਬ 'ਚ 'ਮਿਡ-ਡੇਅ-ਮੀਲ' ਨੂੰ ਲੈ ਕੇ ਸਕੂਲਾਂ ਲਈ ਸਖ਼ਤ ਹੁਕਮ ਜਾਰੀ

ਲੁਧਿਆਣਾ (ਵਿੱਕੀ) : ਸੂਬੇ ਭਰ ਦੇ ਸਰਕਾਰੀ ਸਕੂਲਾਂ ’ਚ ਪਹਿਲੀ ਜਮਾਤ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਦੇ ਰੂਪ ’ਚ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਦੇ ਲਈ ਸਿੱਖਿਆ ਵਿਭਾਗ ਦੀ ਮਿਡ-ਡੇਅ ਮੀਲ ਸੁਸਾਇਟੀ ਵੱਲੋਂ ਸਕੂਲਾਂ ਨੂੰ ਕੁਕਿੰਗ ਕਾਸਟ ਦੇ ਨਾਲ ਹੀ ਅਨਾਜ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਦਾ ਆਨਲਾਈਨ ਰਿਕਾਰਡ ਰੱਖਣ ਲਈ ਵਿਭਾਗ ਵੱਲੋਂ ਮੋਬਾਇਲ ਐਪ ਤਿਆਰ ਕੀਤਾ ਗਿਆ ਹੈ ਪਰ ਦੇਖਣ ’ਚ ਆਇਆ ਹੈ ਕਿ ਵੱਖ-ਵੱਖ ਸਕੂਲਾਂ ਵੱਲੋਂ ਸਮੇਂ ’ਤੇ ਇਸ ਮੋਬਾਇਲ ਐਪ ਜ਼ਰੀਏ ਡਾਟਾ ਅਪਡੇਟ ਨਹੀਂ ਕੀਤਾ ਜਾਂਦਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਭਾਜਪਾ ਆਗੂ ਤਜਿੰਦਰ ਬੱਗਾ ਤੇ ਕੁਮਾਰ ਵਿਸ਼ਵਾਸ 'ਤੇ ਦਰਜ FIR ਰੱਦ

ਇਸ ਸਬੰਧੀ ਮਿਡ-ਡੇਅ ਮੀਲ ਸੁਸਾਇਟੀ ਪੰਜਾਬ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਐਲੀਮੈਂਟਰੀ ਸਿੱਖਿਆ) ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ’ਚ ਕਿਹਾ ਗਿਆ ਹੈ ਕਿ ਸੂਬੇ ਦੇ ਸਾਰੇ ਸਕੂਲਾਂ ਵੱਲੋਂ ਹਰ ਰੋਜ਼ ਸਕੂਲ ’ਚ ਬਣਾਏ ਗਏ ਮਿਡ-ਡੇਅ ਮੀਲ ਸਬੰਧੀ ਮੋਬਾਇਲ ਐਪ ’ਤੇ ਡਾਟਾ ਫਿਲ ਕੀਤਾ ਜਾਵੇ ਤਾਂ ਕਿ ਪੂਰੇ ਸੂਬੇ ਦਾ ਇਹ ਡਾਟਾ ਮਨਿਸਟਰੀ ਆਫ ਐਜੂਕੇਸ਼ਨ, ਨਵੀਂ ਦਿੱਲੀ ਦੇ ਪੋਰਟਲ ’ਤੇ ਅਪਡੇਟ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਖ਼ਪਤਕਾਰਾਂ ਨੂੰ ਝਟਕਾ, ਸਰਕਾਰ ਨੇ ਬਿਜਲੀ ਦਰਾਂ 'ਚ ਕੀਤਾ ਵਾਧਾ

ਸਕੂਲ ਮੁਖੀਆਂ ਵੱਲੋਂ ਰੋਜ਼ਾਨਾ ਮੋਬਾਇਲ ਐਪ ’ਤੇ ਡਾਟਾ ਭਰਿਆ ਜਾਵੇਗਾ। ਜੇਕਰ ਕਿਸੇ ਸਕੂਲ ਮੁਖੀ ਵੱਲੋਂ ਇਸ ਐਪ ’ਤੇ ਡਾਟਾ ਭਰਨ 'ਚ ਦੇਰ ਕੀਤੀ ਜਾਂਦੀ ਹੈ ਤਾਂ ਉਸ ਖ਼ਿਲਾਫ਼ ਅਨੁਸ਼ਾਸਨਿਕ ਕਾਰਵਾਈ ਲਈ ਕੇਸ ਮੁੱਖ ਦਫ਼ਤਰ ਨੂੰ ਭੇਜ ਦਿੱਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News