ਦਸੰਬਰ ’ਚ ਮਿਡ-ਡੇਅ ਮੀਲ ਦਾ ਬਦਲਿਆ ਫਾਰਮੈਟ, ਸ਼ਨੀਵਾਰ ਨੂੰ ਖਾਣੇ ਦੇ ਨਾਲ ਮੌਸਮੀ ਫਲ ਵੀ ਦਿੱਤੇ ਜਾਣਗੇ
Tuesday, Dec 02, 2025 - 09:10 AM (IST)
ਲੁਧਿਆਣਾ (ਵਿੱਕੀ) : ਮਿਡ-ਡੇਅ ਮੀਲ ਸੋਸਾਇਟੀ ਨੇ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਤਹਿਤ ਸਰਕਾਰੀ ਸਕੂਲਾਂ ਵਿਚ ਪਰੋਸੇ ਜਾਣ ਵਾਲੇ ਹਫਤਾਵਾਰੀ ਮਿਡ-ਡੇਅ ਮੀਲ ਮੀਨੂ ’ਚ ਮਹੱਤਵਪੂਰਨ ਬਦਲਾਅ ਕੀਤੇ ਹਨ। ਇਹ ਦਿਸ਼ਾ-ਨਿਰਦੇਸ਼ 1 ਤੋਂ 31 ਦਸੰਬਰ ਤੱਕ ਲਾਗੂ ਰਹਿਣਗੇ। ਸਿੱਖਿਆ ਵਿਭਾਗ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ ਸਪੱਸ਼ਟ ਕਰਦੇ ਹਨ ਕਿ ਸਾਰੇ ਸਕੂਲਾਂ ਵਿਚ ਕਤਾਰਾਂ ਵਿਚ ਖੜ੍ਹੇ ਵਿਦਿਆਰਥੀਆਂ ਨੂੰ ਭੋਜਨ ਪਰੋਸਿਆ ਜਾਵੇਗਾ। ਮਿਡ-ਡੇਅ ਮੀਲ ਇੰਚਾਰਜ ਇਸ ਪੂਰੇ ਪ੍ਰਬੰਧਨ ਲਈ ਜ਼ਿੰਮੇਵਾਰ ਹੋਣਗੇ।
ਸਰਕਾਰ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੇ ਹਰ ਸਕੂਲ ਨੂੰ ਨਿਰਧਾਰਿਤ ਹਫਤਾਵਾਰੀ ਮੈਨਿਊ ਅਨੁਸਾਰ ਭੋਜਨ ਤਿਆਰ ਕਰਨਾ ਚਾਹੀਦਾ ਹੈ। ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਉਲੰਘਣਾ ਦੀ ਜ਼ਿੰਮੇਵਾਰੀ ਸਬੰਧਤ ਸਕੂਲ ਮੁਖੀ ਦੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਫ਼ਿਰ ਵੱਜਿਆ ਚੋਣ ਬਿਗੁਲ! ਕਾਂਗਰਸ ਨੇ ਐਲਾਨੇ ਉਮੀਦਵਾਰ
ਨਵਾਂ ਮਿਡ-ਡੇਅ ਮੀਲ ਮੀਨੂ (1 ਤੋਂ 30 ਦਸੰਬਰ)
ਸੋਮਵਾਰ : ਦਾਲ ਅਤੇ ਰੋਟੀ
ਮੰਗਲਵਾਰ : ਰਾਜਮਾਂਹ-ਚਾਵਲ ਅਤੇ ਖੀਰ
ਬੁੱਧਵਾਰ : ਕਾਲੇ/ਚਿੱਟੇ ਛੋਲੇ (ਆਲੂਆਂ ਦੇ ਨਾਲ) ਅਤੇ ਪੁੜੀ/ਰੋਟੀ
ਵੀਰਵਾਰ : ਕੜ੍ਹੀ (ਆਲੂ ਅਤੇ ਪਿਆਜ਼ ਪਕੌੜਿਆਂ ਦੇ ਨਾਲ) ਅਤੇ ਚੌਲ
ਸ਼ੁੱਕਰਵਾਰ : ਮੌਸਮੀ ਸਬਜ਼ੀਆਂ ਦੇ ਨਾਲ ਰੋਟੀ
ਸ਼ਨੀਵਾਰ : ਸਾਬਤ ਮੂੰਗੀ ਦਾਲ, ਚੌਲ ਅਤੇ ਮੌਸਮੀ ਫਲ
