ਪੰਜਾਬ 'ਚ ਮਿਡ-ਡੇਅ ਮੀਲ ਲੈਣ ਵਾਲੇ ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਵਿਭਾਗ ਨੇ ਜਾਰੀ ਕੀਤੇ ਹੁਕਮ

Wednesday, Jan 25, 2023 - 03:49 PM (IST)

ਪੰਜਾਬ 'ਚ ਮਿਡ-ਡੇਅ ਮੀਲ ਲੈਣ ਵਾਲੇ ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਵਿਭਾਗ ਨੇ ਜਾਰੀ ਕੀਤੇ ਹੁਕਮ

ਮੋਹਾਲੀ (ਨਿਆਮੀਆਂ) : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਮਿਡ-ਡੇਅ ਮੀਲ ਲੈਣ ਵਾਲੇ ਬੱਚਿਆਂ ਦੀਆਂ ਹੁਣ ਮੌਜਾਂ ਲੱਗਣ ਵਾਲੀਆਂ ਹਨ ਕਿਉਂਕਿ ਹੁਣ ਬੱਚਿਆਂ ਨੂੰ ਰੋਜ਼ਾਨਾ ਇੱਕੋ ਕਿਸਮ ਦਾ ਖਾਣਾ ਨਹੀਂ ਦਿੱਤਾ ਜਾਵੇਗਾ। ਬੱਚਿਆਂ ਨੂੰ ਬਿਲਕੁਲ ਵੱਖਰਾ ਅਤੇ ਸਾਫ਼-ਸੁਥਰਾ ਭੋਜਨ ਮੁਹੱਈਆ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਵਿਦਿਆਰਥੀ ਹਫ਼ਤੇ 'ਚ ਇਕ ਵਾਰ ਖੀਰ ਵੀ ਖਾ ਸਕਣਗੇ।

ਇਹ ਵੀ ਪੜ੍ਹੋ : ਪੰਜਾਬ ਦੇ 'ਆਪ' ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ, ਪੜ੍ਹੋ ਪੂਰੀ ਖ਼ਬਰ

ਸਿੱਖਿਆ ਵਿਭਾਗ ਵੱਲੋਂ ਮਿਡ-ਡੇਅ ਮੀਲ ਲਈ ਹਫ਼ਤਾਵਾਰੀ ਮੈਨਿਊ ਤਿਆਰ ਕੀਤਾ ਗਿਆ ਹੈ, ਜਿਸ ਮੁਤਾਬਕ ਬੱਚਿਆਂ ਦਾ ਖਾਣਾ ਤਿਆਰ ਕੀਤਾ ਜਾਵੇਗਾ। ਵਿਭਾਗ ਵੱਲੋਂ ਸਕੂਲਾਂ ਨੂੰ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਜੇਕਰ ਨਿਯਮਾਂ ਦੀ ਉਲੰਘਣਾ ਹੋਈ ਤਾਂ ਅਜਿਹਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਭਾਗ ਦੇ ਮੈਨਿਊ ਮੁਤਾਬਕ ਬੱਚਿਆਂ ਨੂੰ ਦਾਲ, ਰੋਟੀ, ਰਾਜਮਾਂਹ, ਚੌਲ, ਕੜ੍ਹੀ, ਮੌਸਮੀ ਸਬਜ਼ੀਆਂ ਆਦਿ ਮਿਡ-ਡੇਅ ਮੀਲ ਦੌਰਾਨ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਪਾਕਿਸਤਾਨ ਬਾਰਡਰ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਨੂੰ ਮਿਲਣਗੇ ਰਾਜਪਾਲ, ਇਸ ਦਿਨ ਤੋਂ ਸ਼ੁਰੂ ਹੋਵੇਗਾ ਦੌਰਾ

ਦੱਸਣਯੋਗ ਹੈ ਕਿ ਸੂਬੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਨੂੰ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਕਾਰਨ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਵੀ ਮਿਲਿਆ ਹੋਇਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News