NRI ਦੀ ਕੋਠੀ ਦੀ ਰਖਵਾਲੀ ਕਰਨ ਵਾਲੇ ਪ੍ਰਵਾਸੀ ਦੀ ਅਲਫ਼ ਨੰਗੀ ਹਾਲਤ ''ਚ ਮਿਲੀ ਲਾਸ਼, ਇਲਾਕੇ ''ਚ ਫੈਲੀ ਸਨਸਨੀ

Wednesday, Jul 24, 2024 - 12:02 AM (IST)

ਮੁੱਲਾਂਪੁਰ ਦਾਖਾ (ਕਾਲੀਆ)- ਸਥਾਨਕ ਹਰਨੇਕ ਨਗਰ ਵਿੱਚ ਇੱਕ ਪ੍ਰਵਾਸੀ ਨੌਜਵਾਨ ਦੀ ਐੱਨ.ਆਰ.ਆਈ. ਦੀ ਕੋਠੀ ਵਿੱਚੋਂ ਅਲਫ਼ ਨੰਗੀ ਲਾਸ਼ ਮਿਲੀ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕੇ 'ਚ ਸਨਸਨੀ ਫੈਲ ਗਈ ਹੈ। ਸੂਚਨਾ ਮਿਲਦਿਆਂ ਹੀ ਏ.ਐੱਸ.ਆਈ. ਸੁਰਿੰਦਰ ਸਿੰਘ ਮੌਕੇ 'ਤੇ ਪੁੱਜੇ ਅਤੇ ਜਾਂਚ ਆਰੰਭ ਕੀਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਨਾਮ ਪ੍ਰਤੀਕ ਯਾਦ ਰਾਮ ਸਿੰਘ (36) ਪੁੱਤਰ ਯਾਦ ਰਾਮ ਸਿੰਘ ਹਾਲ ਵਾਸੀ ਹਰਨੇਕ ਨਗਰ ਮੰਡੀ ਮੁੱਲਾਂਪੁਰ ਹੈ।

ਮ੍ਰਿਤਕ ਐੱਫ.ਸੀ.ਆਈ. ਕਿਲਾ ਰਾਏਪੁਰ ਵਿੱਚ ਨੌਕਰੀ ਕਰਦਾ ਸੀ ਅਤੇ ਐੱਨ.ਆਰ.ਆਈ. ਰੁਪਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਦੀ ਕੋਠੀ ਵਿੱਚ ਰਹਿ ਕੇ ਕੋਠੀ ਦੀ ਰਖਵਾਲੀ ਕਰਦਾ ਸੀ, ਜਦਕਿ ਰੁਪਿੰਦਰ ਸਿੰਘ ਦਾ ਪਰਿਵਾਰ ਆਸਟ੍ਰੇਲੀਆ ਗਿਆ ਹੋਇਆ ਹੈ। 

ਇਹ ਵੀ ਪੜ੍ਹੋ- ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਜੀਜਾ-ਸਾਲੇ ਨੇ ਰੋਲ਼ੀ ਕੁੜੀ ਦੀ ਪੱਤ, ਉੱਤੋਂ ਮੁਲਜ਼ਮ ਦੇ ਪਿਓ ਨੇ ਚੜ੍ਹਾਇਆ ਵੱਖਰਾ ਚੰਨ

ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ ਅਤੇ ਉਸ ਦੀ ਲਾਸ਼ ਨੇੜਲੇ ਕਮਰੇ ਵਿੱਚ ਸ਼ਰਾਬ ਦੀਆਂ ਬੋਤਲਾਂ ਵੀ ਪਈਆਂ ਹੋਈਆਂ ਸਨ। ਮਜ਼ਦੂਰ ਦੀ ਮੌਤ ਕਿਵੇਂ ਹੋਈ, ਇਸ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਉਪਰੰਤ ਹੀ ਲੱਗੇਗਾ, ਮ੍ਰਿਤਕ ਦੀ ਲਾਸ਼ ਕਬਜੇ ਵਿੱਚ ਲੈ ਕੇ ਵਿਭਾਗੀ ਕਾਰਵਾਈ ਆਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ- ਮਾਮੂਲੀ ਗੱਲ ਤੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਸੜਕ ਵਿਚਕਾਰ ਸ਼ਰੇਆਮ ਵੱਢ'ਤਾ ਨੌਜਵਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News