ਕੋਰੋਨਾ ਦੀ ਔਖੀ ਘੜੀ ਦੌਰਾਨ ਪਰਵਾਸੀ ਮਜ਼ਦੂਰਾਂ ਦੇ ਪਰਿਵਾਰਾਂ ਲਈ ਕੀਤੀ ਗਈ ਵੱਡੀ ਸਿਫਾਰਿਸ਼

Monday, May 24, 2021 - 12:51 PM (IST)

ਕੋਰੋਨਾ ਦੀ ਔਖੀ ਘੜੀ ਦੌਰਾਨ ਪਰਵਾਸੀ ਮਜ਼ਦੂਰਾਂ ਦੇ ਪਰਿਵਾਰਾਂ ਲਈ ਕੀਤੀ ਗਈ ਵੱਡੀ ਸਿਫਾਰਿਸ਼

ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਕਹਿਰ ਦਰਮਿਆਨ ਪਰਵਾਸੀ ਮਜ਼ਦੂਰਾਂ 'ਤੇ ਆਏ ਸੰਕਟ ਬਾਰੇ ਇਕ ਅਧਿਐਨ ਕੀਤਾ ਗਿਆ ਹੈ। ਇਸ ਦੌਰਾਨ ਇਹ ਸਿਫਾਰਿਸ਼ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਵੱਲੋਂ ਲਾਕਡਾਊਨ ਦੀ ਇਸ ਔਖੀ ਘੜੀ ਦਰਮਿਆਨ ਹਰੇਕ ਪਰਵਾਸੀ ਮਜ਼ਦੂਰ ਪਰਿਵਾਰ ਨੂੰ ਪ੍ਰਤੀ ਮਹੀਨਾ 10 ਹਜ਼ਾਰ ਰੁਪਏ ਦਿੱਤੇ ਜਾਣੇ ਚਾਹੀਦੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਲਖਵਿੰਦਰ ਸਿੰਘ ਵੱਲੋਂ ਕੀਤੇ ਗਏ ਇਸ ਅਧਿਐਨ ਦੌਰਾਨ ਕਿਹਾ ਗਿਆ ਹੈ ਕਿ ਕੋਰੋਨਾ ਮਹਾਮਾਰੀ ਦੌਰਾਨ ਪਰਵਾਸੀ ਮਜ਼ਦੂਰਾਂ ਦੇ ਸੰਕਟ ਨੂੰ ਦੇਖਦੇ ਹੋਏ ਇਕ ਵਿਆਪਕ ਨੀਤੀ ਤੁਰੰਤ ਬਣਾਏ ਜਾਣ ਦੀ ਲੋੜ ਹੈ।

ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਜ਼ਰੂਰੀ ਖਬ਼ਰ, ਅੱਜ ਇਨ੍ਹਾਂ ਥਾਵਾਂ 'ਤੇ ਲਾਈ ਜਾਵੇਗੀ 'ਕੋਰੋਨਾ ਵੈਕਸੀਨ'

ਅਧਿਐਨ 'ਚ ਕਿਹਾ ਗਿਆ ਕਿ ਪਹਿਲੇ ਲਾਕਡਾਊਨ ਦੌਰਾਨ ਵੱਡੀ ਗਿਣਤੀ 'ਚ ਪਰਵਾਸੀ ਮਜ਼ਦੂਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪਿਛਲੇ ਸਾਲ ਲਾਕਡਾਊਨ ਦੇ ਸ਼ੁਰੂਆਤੀ ਪੜਾਅ ਦੌਰਾਨ ਪਰਵਾਸੀ ਮਜ਼ਦੂਰਾਂ ਨੂੰ ਪਰਿਵਾਰਾਂ ਸਮੇਤ ਪੈਦਲ ਆਪਣੇ ਜੱਦੀ ਜ਼ਿਲ੍ਹਿਆਂ ਤੱਕ ਜਾਣ ਲਈ ਮਜਬੂਰ ਹੋਣਾ ਪਿਆ ਸੀ। ਇਨ੍ਹਾਂ 'ਚੋਂ ਬਹੁਤੇ ਮਜ਼ਦੂਰ ਤਾਂ ਰਾਹ 'ਚ ਭੁੱਖ-ਪਿਆਸ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਨਾ ਮਿਲਣ ਕਾਰਨ ਹੀ ਦਮ ਤੋੜ ਗਏ ਸਨ।

ਇਹ ਵੀ ਪੜ੍ਹੋ : ਲੁਧਿਆਣਾ 'ਚ 'ਬਲੈਕ ਫੰਗਸ' ਨੇ ਮਚਾਈ ਤੜਥੱਲੀ, ਹੁਣ ਤੱਕ 5 ਲੋਕਾਂ ਦੀ ਮੌਤ

ਹਾਲਾਂਕਿ ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪਰਵਾਸੀ ਮਜ਼ਦੂਰਾਂ ਦੇ ਘਰ ਵਾਪਸ ਜਾਣ ਦੌਰਾਨ ਬੱਸਾਂ ਅਤੇ ਰੇਲਗੱਡੀਆਂ ਦੀ ਸਹੂਲਤ ਮੁਹੱਈਆ ਕਰਵਾਈ ਗਈ ਸੀ। ਅਧਿਐਨ ਮੁਤਾਬਕ ਪੰਜਾਬ ਸਰਕਾਰ ਦਾ ਸਮਰਥਨ ਅਹਿਮ ਰਿਹਾ ਪਰ ਇਹ ਬਹੁਤ ਦੇਰ ਨਾਲ ਅਤੇ ਬਹੁਤ ਘੱਟ ਮਿਲਿਆ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਕੋਰੋਨਾ ਦੇ ਵਿਗੜੇ ਹਾਲਾਤ ਤੋਂ ਪਰੇਸ਼ਾਨ 'ਕੈਪਟਨ' ਦੀ ਕਿਸਾਨਾਂ ਨੂੰ ਖ਼ਾਸ ਅਪੀਲ

ਅਧਿਐਨ 'ਚ ਇਹ ਸਾਫ਼ ਕੀਤਾ ਗਿਆ ਹੈ ਕਿ ਜੇਕਰ ਸੂਬਾ ਸਰਕਾਰ ਸ਼ਹਿਰੀ ਇਲਾਕਿਆਂ 'ਚ ਨੌਜਵਾਨ ਪਰਵਾਸੀ ਮਜ਼ਦੂਰਾਂ ਦਾ ਪੂਰਾ ਲਾਭ ਲੈਣਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਸਿੱਖਿਆ ਅਤੇ ਹੁਨਰ ਮੁਹੱਈਆ ਕਰਵਾਉਣਾ ਚਾਹੀਦਾ ਹੈ। ਪਰਵਾਸੀ ਮਜ਼ਦੂਰਾਂ ਨੂੰ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਦੋਹਰੇ ਸ਼ੋਸ਼ਣ ਤੋਂ ਬਚ ਸਕਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News