ਕਿਰਾਇਆ ਲੈਣ ਗਏ ਮਕਾਨ ਮਾਲਕ ''ਤੇ ਪ੍ਰਵਾਸੀ ਮਜ਼ਦੂਰਾਂ ਦਾ ਹਮਲਾ, ਇਲਾਜ ਦੌਰਾਨ ਹੋਈ ਮੌਤ
Friday, Jul 10, 2026 - 03:50 PM (IST)
ਦਸੂਹਾ (ਝਾਵਰ, ਨਾਗਲਾ)- ਦਸੂਹਾ ਦੇ ਮੁਹੱਲਾ ਕੈਂਥਾ ਦਾ ਇਕ ਮਕਾਨ ਮਾਲਕ ਨਰੇਸ਼ ਕੁਮਾਰ ਤਿੰਨ ਮਹੀਨਿਆਂ ਦਾ ਕਿਰਾਇਆ ਆਪਣੇ ਕਿਰਾਏਦਾਰਾਂ ਤੋਂ ਲੈਣ ਗਿਆ ਸੀ। ਇਸ ਦੌਰਾਨ ਉਸ 'ਤੇ ਕਿਰਾਏਦਾਰਾਂ ਵੱਲੋਂ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਹਾਲਤ ਵਿਚ ਉਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਅੱਜ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਅਚਾਨਕ ਸਰਕਾਰੀ ਸਕੂਲ 'ਚ ਪੈ ਗਿਆ ਭੜਥੂ! ਇੱਧਰ-ਉੱਧਰ ਭੱਜੀਆਂ ਵਿਦਿਆਰਥਣਾਂ, ਹੈਰਾਨ ਕਰੇਗਾ ਮਾਮਲਾ
ਇਸ ਸਬੰਧੀ ਜਦੋਂ ਥਾਣਾ ਮੁਖੀ ਦਸੂਹਾ ਦਲਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲੇ ਹੀ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਜਾ ਚੁੱਕਾ ਹੈ ਅਤੇ ਹੁਣ ਮਕਾਨ ਮਾਲਕ ਨਰੇਸ਼ ਕੁਮਾਰ ਦੀ ਮੌਤ ਹੋ ਜਾਣ ਤੋਂ ਬਾਅਦ ਇਸ ਕੇਸ 'ਚ ਵੱਧਦਾ ਜੁਰਮ ਕਰਕੇ ਹੋਰ ਧਰਾਵਾਂ ਵੀ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲੇ ਹੀ ਕਿਰਾਏਦਾਰ ਗੁੱਡੂ ਪੁੱਤਰ ਮੰਗਲ ਉਸ ਦੀ ਪਤਨੀ ਸੀਤਾ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜਦਕਿ ਉਨ੍ਹਾਂ ਦੇ ਨਾਲ ਦਾ ਸਾਥੀ ਸੱਠੂ ਵਾਸੀ ਬਿਹਾਰ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਦਕਿ ਮਕਾਨ ਮਾਲਕ ਨਰੇਸ਼ ਕੁਮਾਰ ਦੀ ਮੌਤ ਹੋਣ ਜਾਣ ਤੋਂ ਬਾਅਦ ਦਸੂਹਾ ਸ਼ਹਿਰ ਵਾਸੀਆਂ 'ਚ ਪ੍ਰਵਾਸੀ ਮਜ਼ਦੂਰਾਂ ਦੀ ਧੱਕੇਸ਼ਾਹੀ ਵਿਰੁੱਧ ਭਾਰੀ ਰੋਸ ਵੇਖਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
