ਹਾਜੀਪੁਰ ''ਚ ਭੱਠੇ ''ਤੇ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ
Friday, Jun 19, 2026 - 07:41 PM (IST)
ਹੁਸ਼ਿਆਰਪੁਰ/ਹਾਜੀਪੁਰ (ਅਮਰੀਕ)- ਹੁਸ਼ਿਆਰਪੁਰ ਜ਼ਿਲ੍ਹੇ ਦੇ ਅਧੀਨ ਆਉਂਦੇ ਹਾਜੀਪੁਰ ਇਲਾਕੇ ਤੋਂ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪਿੰਡ ਦਗਨ ਨੇੜੇ ਇੱਟਾਂ ਦੇ ਭੱਠੇ 'ਤੇ ਕੰਮ ਕਰਨ ਵਾਲੇ ਇਕ ਪ੍ਰਵਾਸੀ ਮਜ਼ਦੂਰ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਦੋਸ਼ੀ ਨੇ ਲਾਸ਼ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਪਰ ਗੁਆਂਢੀਆਂ ਦੀ ਚੌਕਸੀ ਨੇ ਮਾਮਲਾ ਪੁਲਸ ਦੇ ਧਿਆਨ ਵਿੱਚ ਲਿਆਂਦਾ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ! ਵਾਵਰੋਲੇ ਦੀ ਐਂਟਰੀ, ਮਾਛੀਵਾੜਾ 'ਚ 30 ਸਕਿੰਟਾਂ ਦੌਰਾਨ ਮਚਾਈ ਤਬਾਹੀ
ਜਾਣਕਾਰੀ ਮੁਤਾਬਕ ਲਕਸ਼ਮੀ ਨਾਰਾਇਣ ਆਪਣੀ ਪਤਨੀ ਜੋਤੀ (27) ਨਾਲ ਇਕ ਇੱਟਾਂ ਦੇ ਭੱਠੇ 'ਤੇ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਲਗਭਗ 2 ਵਜੇ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਹ ਝਗੜਾ ਇਸ ਹੱਦ ਤੱਕ ਵੱਧ ਗਿਆ ਕਿ ਗੁੱਸੇ 'ਚ ਆ ਕੇ ਲਕਸ਼ਮੀ ਨਾਰਾਇਣ ਨੇ ਆਪਣੀ ਪਤਨੀ 'ਤੇ ਤੇਜ਼ਧਾਰ ਚਾਕੂ ਨਾਲ ਕਈ ਵਾਰ ਕੀਤੇ।

ਇਸ ਦੌਰਾਨ ਜੋਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਦੋਸ਼ੀ ਨੇ ਲਾਸ਼ ਨੂੰ ਮੰਜੇ ਹੇਠ ਲੁਕਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਨੇੜੇ ਦਾ ਇਕ ਪੱਖਾ ਡਿੱਗ ਪਿਆ, ਜਿਸ ਨਾਲ ਗੁਆਂਢੀਆਂ ਦਾ ਸ਼ੱਕ ਵਧ ਗਿਆ ਅਤੇ ਮਾਮਲੇ ਦਾ ਖ਼ੁਲਾਸਾ ਹੋ ਸਕਿਆ। ਹਾਜੀਪੁਰ ਪੁਲਸ ਨੂੰ ਤੁਰੰਤ ਘਟਨਾ ਦੀ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਸ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
