ਸੱਪ ਦੇ ਡੱਸਣ ਨਾਲ ਪ੍ਰਵਾਸੀ ਮਜ਼ਦੂਰ ਦੀ ਤੜਫ਼-ਤੜਫ਼ ਕੇ ਹੋਈ ਮੌਤ

Friday, Sep 20, 2024 - 02:07 PM (IST)

ਰੂਪਨਗਰ (ਵਿਜੇ ਸ਼ਰਮਾ)-ਪ੍ਰਵਾਸੀ ਮਜ਼ਦੂਰ ਨੂੰ ਸੱਪ ਦੇ ਡੱਸਣ ਨਾਲ ਉਸ ਦੀ ਮੌਤ ਹੋ ਗਈ। ਇਸ ਸਬੰਧ ’ਚ ਠੇਕੇਦਾਰ ਅਰੁਣ ਕੁਮਾਰ ਨੇ ਦੱਸਿਆ ਕਿ ਉਹ ਸਥਾਨਕ ਰਾਮਲੀਲਾ ਗਰਾਂਊਡ ਨੇੜੇ ਰਹਿੰਦੇ ਹਨ। ਬੀਤੀ ਰਾਤ ਕਰੀਬ ਸਾਢੇ ਅੱਠ ਵਜੇ ਉਨ੍ਹਾਂ ਦਾ ਸਾਥੀ ਪ੍ਰਮੋਦ ਕੁਮਾਰ ਘਰ ’ਚੋਂ ਕੋਈ ਸਾਮਾਨ ਚੁੱਕ ਰਿਹਾ ਸੀ ਤਾਂ ਉਸ ਨੂੰ ਸੱਪ ਨੇ ਡੱਸ ਲਿਆ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਰੂਪਨਗਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਪਰ ਇਥੇ ਉਸ ਨੇ ਦਮ ਤੋੜ ਦਿੱਤਾ।

ਮ੍ਰਿਤਕ ਪ੍ਰਮੋਦ ਕੁਮਾਰ ਉਮਰ 40 ਸਾਲ ਪੁੱਤਰ ਬ੍ਰਹਮਦੇਵ ਕੁਮਾਰ ਨਿਵਾਸੀ ਬਿਹਾਰ ਵਿਆਹੁਤਾ ਹੈ ਅਤੇ ਇਕ ਬੱਚੇ ਦਾ ਪਿਤਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਟਨਾ ਸਬੰਧੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਗੁਰਦੁਆਰਾ ਸਾਹਿਬ 'ਚ ਲੱਗੀ ਭਿਆਨਕ ਅੱਗ, ਅਗਨ ਭੇਟ ਹੋਇਆ ਸ੍ਰੀ ਅੰਮ੍ਰਿਤਬਾਣੀ ਦਾ ਸਰੂਪ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News