ਉੜਮੁੜ ''ਚ ਰਾਮਲੀਲਾ ਦੀ ਸਟੇਜ ''ਤੇ ਪਰਵਾਸੀ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Monday, Oct 19, 2026 - 11:57 PM (IST)
ਟਾਂਡਾ ਉੜਮੁੜ (ਪੰਡਿਤ, ਮੋਮੀ, ਗੁਪਤਾ) : ਅੱਜ ਦੇਰ ਸ਼ਾਮ ਉੜਮੁੜ ਦੀ ਰਾਮਲੀਲਾ ਗਰਾਊਂਡ ਵਿਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਰਾਮਲੀਲਾ ਦੀ ਸਟੇਜ 'ਤੇ ਇਕ ਪਰਵਾਸੀ ਵਿਅਕਤੀ ਨੇ ਫਾਹਾ ਲੈ ਕੇ ਖੁਦਕਸ਼ੀ ਕਰ ਲਈ। ਰਾਮਲੀਲਾ ਕਮੇਟੀ ਦੇ ਪ੍ਰਬੰਧਕ ਅਤੇ ਕਲਾਕਾਰ ਜਦੋਂ ਅੱਜ ਦੇਰ ਸ਼ਾਮ ਸ੍ਰੀ ਰਾਮਲੀਲਾ ਦੇ ਮੰਚਨ ਲਈ ਆਉਣਾ ਸੀ, ਉਸ ਤੋਂ ਪਹਿਲਾਂ ਜਦੋਂ ਸਫਾਈ ਅਤੇ ਬਿਜਲੀ ਸਪਲਾਈ ਦੀਆਂ ਸੇਵਾਵਾਂ ਦੇਣ ਵਾਲਾ ਵਿਅਕਤੀ ਉੱਥੇ ਆਇਆ ਤਾਂ ਉਸਨੇ ਸਟੇਜ 'ਤੇ ਵਿਅਕਤੀ ਦੀ ਲਟਕਦੀ ਲਾਸ਼ ਵੇਖੀ। ਉਸਨੇ ਤੁਰੰਤ ਇਸ ਦੀ ਸੂਚਨਾ ਪ੍ਰਬੰਧਕਾਂ ਨੂੰ ਦਿੱਤੀ।
ਸੂਚਨਾ ਮਿਲਣ 'ਤੇ ਮੌਕੇ ਤੇ ਪਹੁੰਚੀ ਐੱਸ. ਐੱਚ. ਓ. ਅਮਰਜੀਤ ਕੌਰ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਵਿਅਕਤੀ ਨੇ ਅਜਿਹਾ ਕਿਉਂ ਕੀਤਾ। ਫਿਲਹਾਲ ਇਸ ਵਿਅਕਤੀ ਦੀ ਕੋਈ ਪਛਾਣ ਨਹੀਂ ਹੋ ਸਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
