ਪੰਜਾਬ ''ਚ ਵੱਡੀ ਵਾਰਦਾਤ! ਤੈਸ਼ ''ਚ ਆਏ ਪ੍ਰਵਾਸੀ ਨੇ ਮਾਲਕ ਦਾ ਕਰ ''ਤਾ ਕਤਲ
Sunday, Dec 28, 2025 - 01:37 PM (IST)
ਫਗਵਾੜਾ (ਸੋਨੂੰ)- ਫਗਵਾੜਾ ਦੇ ਨਜ਼ਦੀਕੀ ਪੈਂਦੇ ਪਿੰਡ ਮੰਡਾਲੀ 'ਚ ਇਕ ਬੇਹੱਦ ਹੀ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਪਿੰਡ ਵਿੱਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇਕ ਪ੍ਰਵਾਸੀ ਮਜ਼ਦੂਰ ਵੱਲੋਂ ਗਾਲੀ-ਗਲੋਚ ਅਤੇ ਗੁੰਡਾਗਰਦੀ ਕਰਨ ਤੋਂ ਬਾਅਦ ਆਪਣੇ ਮਾਲਕ ਨਾਲ ਹੱਥੋਪਾਈ ਕੀਤੀ ਗਈ। ਇਸ ਘਟਨਾ ਦੌਰਾਨ ਮਾਲਕ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਬਾਅਦ ਦੇ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਮਾਲਕ ਵੱਲੋਂ ਕਿਸੇ ਗੱਲ ਨੂੰ ਲੈ ਕੇ ਪ੍ਰਵਾਸੀ ਨੂੰ ਚਪੇੜ ਮਾਰੀ ਗਈ ਸੀ।

ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਤੀ ਦਵਿੰਦਰ ਸਿੰਘ ਨਾਲ ਘਰ ਦੇ ਵਿੱਚ ਰਹਿ ਰਹੀ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ-ਗਲੋਚ ਕੀਤੀ ਅਤੇ ਜਦੋਂ ਦਵਿੰਦਰ ਨੇ ਉਸ ਨੂੰ ਰੋਕਿਆ ਤਾਂ ਮਜ਼ਦੂਰ ਨੇ ਗੁੱਸੇ ਦੇ ਵਿੱਚ ਆ ਕੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਸੇ ਚੀਜ਼ ਨਾਲ ਵਾਰ ਕਰ ਦਿੱਤਾ।
ਇਹ ਵੀ ਪੜ੍ਹੋ: ਪਾਕਿ 'ਚ ਗ੍ਰਿਫ਼ਤਾਰ ਸ਼ਾਹਕੋਟ ਨੇ ਨੌਜਵਾਨ ਬਾਰੇ ਵੱਡੀ ਅਪਡੇਟ! ਭਾਰਤ ਆਉਣ ਤੋਂ ਕੀਤਾ ਇਨਕਾਰ, ਦੱਸਿਆ ਜਾਨ ਨੂੰ ਖ਼ਤਰਾ

ਇਸ ਦੌਰਾਨ ਜਵਿੰਦਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਦਵਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ ਅਤੇ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਅਤੇ ਵਾਸੀ ਪਿੰਡ ਮੰਡਾਲੀ ਨੂੰ ਹਸਪਤਾਲ ਲਿਆਂਦਾ ਗਿਆ ਸੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਤੋਂ ਚੁੱਕੀ ਸੀ। ਡਾਕਟਰਾਂ ਮੁਤਾਬਕ ਮੌਤ ਦੇ ਅਸਲ ਕਾਰਨਾ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ। ਇਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਸ ਵੱਲੋਂ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਲਈ ਨਵੀਂ ਆਬਕਾਰੀ ਨੀਤੀ ਦੀ ਤਿਆਰੀ! ਹੋ ਸਕਦੇ ਨੇ ਇਹ ਬਦਲਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
