ਪ੍ਰਵਾਸੀ ਮਜ਼ਦੂਰ ਦੀ ਨਾਬਾਲਗ ਬੇਟੀ ਨਾਲ ਡਰਾਈਵਰ ਵਲੋਂ ਜਬਰ-ਜ਼ਿਨਾਹ

Friday, Mar 06, 2026 - 03:24 PM (IST)

ਪ੍ਰਵਾਸੀ ਮਜ਼ਦੂਰ ਦੀ ਨਾਬਾਲਗ ਬੇਟੀ ਨਾਲ ਡਰਾਈਵਰ ਵਲੋਂ ਜਬਰ-ਜ਼ਿਨਾਹ

ਮੋਗਾ (ਆਜ਼ਾਦ) : ਥਾਣਾ ਧਰਮਕੋਟ ਅਧੀਨ ਪੈਂਦੇ ਇਕ ਪਿੰਡ ਵਿਚ ਸਥਿਤ ਭੱਠੇ ’ਤੇ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦੀ ਨੰਨ੍ਹੀ ਬੱਚੀ ਨਾਲ ਇਕ ਡਰਾਈਵਰ ਵਲੋਂ ਕਥਿਤ ਤੌਰ ’ਤੇ ਜਬਰ-ਜ਼ਿਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਪੀੜਤ ਲੜਕੀ ਦੇ ਪਿਤਾ ਦੇ ਬਿਆਨਾਂ ’ਤੇ ਕਥਿਤ ਮੁਲਜ਼ਮ ਡਰਾਈਵਰ ਛੋਟੂ ਖਿਲਾਫ ਥਾਣਾ ਧਰਮਕੋਟ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਮੁੱਖ ਅਫਸਰ ਇੰਸਪੈਕਟਰ ਲਛਮਣ ਸਿੰਘ ਨੇ ਦੱਸਿਆ ਕਿ ਸਾਨੂੰ ਜਾਣਕਾਰੀ ਮਿਲੀ ਸੀ ਕਿ ਇਕ ਭੱਠੇ ’ਤੇ ਕੰਮ ਕਰਦੇ ਡਰਾਈਵਰ ਛੋਟੂ ਵਲੋਂ ਇਕ ਛੋਟੀ ਬੱਚੀ ਨਾਲ ਜਬਰ-ਜ਼ਿਨਾਹ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ’ਤੇ ਅਸੀਂ ਤੁਰੰਤ ਮੌਕੇ ’ਤੇ ਪੁੱਜੇ ਅਤੇ ਪੁੱਛ-ਗਿੱਛ ਦੇ ਬਾਅਦ ਪੀੜਤ ਲੜਕੀ ਦਾ ਸਿਵਲ ਹਸਪਤਾਲ ਮੋਗਾ ਵਿਚ ਮੈਡੀਕਲ ਚੈੱਕਅਪ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


author

Gurminder Singh

Content Editor

Related News