Punjab: ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਪ੍ਰਵਾਸੀ ਮਜ਼ਦੂਰ ਦਾ ਕਤਲ! ਫ਼ੈਲੀ ਦਹਿਸ਼ਤ
Sunday, Jun 14, 2026 - 03:14 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਟਾਂਡਾ 'ਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਅਵਾਨ ਘੋੜੇ ਸ਼ਾਹ ਵਿਖੇ ਇਕ ਪ੍ਰਵਾਸੀ ਮਜ਼ਦੂਰ ਦਾ ਸ਼ੱਕੀ ਹਾਲਾਤ 'ਚ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਏ. ਐੱਸ. ਆਈ. ਰਾਜਵਿੰਦਰ ਸਿੰਘ ਦੀ ਪੁਲਸ ਟੀਮ ਨੂੰ ਪਿੰਡ ਦੇ ਸਰਪੰਚ ਕੋਲੋਂ ਸੂਚਨਾ ਮਿਲੀ ਸੀ ਕਿ ਪਿੰਡ ਅਵਾਨ ਘੋੜੇ ਸ਼ਾਹ ਸਰਕਾਰੀ ਸਕੂਲ ਵਿਚੋਂ ਪ੍ਰਵਾਸੀ ਮਜ਼ਦੂਰ ਦੀ ਲਾਸ਼ ਰਹੱਸਮਈ ਹਾਲਾਤ 'ਚ ਮਿਲੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ, PSPCL ਦੇ ਵਰਕਰਾਂ ਨੇ...

ਪਿੰਡ ਦੇ ਸਰਪੰਚ ਕੋਲੋਂ ਸੂਚਨਾ ਮਿਲਣ 'ਤੇ ਥਾਣਾ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਪਰਦੇਸੀ ਵਾਸੀ ਉੱਤਰ ਪ੍ਰਦੇਸ਼ ਦੇ ਰੂਪ ਵਿਚ ਹੋਈ ਹੈ, ਜੋ ਪਰਿਵਾਰ ਸਮੇਤ ਪਿੰਡ ਦੇ ਸਰਕਾਰੀ ਸਕੂਲ ਵਿਚ ਰਹਿੰਦਾ ਸੀ ਅਤੇ ਪਿੰਡ ਵਿਚ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਜਨਮਦਿਨ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਟਿਊਸ਼ਨ ਤੋਂ ਘਰ ਆਉਂਦਿਆਂ ਮੁੰਡੇ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
