ਪਿੰਡ ਨਦਾਮਪੁਰ 'ਚ ਪ੍ਰਵਾਸੀ ਮਜ਼ਦੂਰਾਂ ਨੇ ਕਰ 'ਤਾ ਵੱਡਾ ਕਾਂਡ, ਘਟਨਾ ਦੇਖ ਸਾਰੇ ਪਿੰਡ ਦੇ ਉਡੇ ਹੋਸ਼

Thursday, Apr 24, 2025 - 03:47 PM (IST)

ਪਿੰਡ ਨਦਾਮਪੁਰ 'ਚ ਪ੍ਰਵਾਸੀ ਮਜ਼ਦੂਰਾਂ ਨੇ ਕਰ 'ਤਾ ਵੱਡਾ ਕਾਂਡ, ਘਟਨਾ ਦੇਖ ਸਾਰੇ ਪਿੰਡ ਦੇ ਉਡੇ ਹੋਸ਼

ਭਵਾਨੀਗੜ੍ਹ (ਕਾਂਸਲ, ਵਿਕਾਸ) : ਨੇੜਲੇ ਪਿੰਡ ਨਦਾਮਪੁਰ ਵਿਖੇ ਵੀਰਵਾਰ ਸਵੇਰੇ ਲੋਕਾਂ ਵਿਚ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਪਿੰਡ ਦੇ ਇਕ ਆਬਾਦੀ ਵਾਲੇ ਇਲਾਕੇ ਵਿਚ ਯੂਪੀ ਦੇ ਰਹਿਣ ਵਾਲੇ ਪ੍ਰਵਾਸੀਆਂ ਵੱਲੋਂ ਕਥੀਤ ਤੌਰ ’ਤੇ ਗੈਰ ਕਾਨੂੰਨੀ ਢੰਗ ਨਾਲ ਚਲਾਈ ਜਾ ਰਹੀ ਪਟਾਕਾ ਫੈਕਟਰੀ ਵਿਚ ਪਟਾਕੇ ਟੈਸਟ ਕਰਦੇ ਸਮੇਂ ਅੱਗ ਲੱਗ ਗਈ। ਫੈਕਟਰੀ ਅੰਦਰ ਮੌਕੇ 'ਤੇ ਮੌਜੂਦ ਕੰਮ ਕਰ ਰਹੇ ਵਿਅਕਤੀਆਂ ਵੱਲੋਂ ਸਮਾਂ ਰਹਿੰਦੇ ਹੀ ਇਸ ਅੱਗ ਉੱਪਰ ਕਾਬੂ ਪਾ ਲੈਣ ਕਾਰਨ ਵੱਡੀ ਘਟਨਾ ਹੋਣ ਤੋਂ ਬਚਾਅ ਰਹਿ ਗਿਆ।

ਇਹ ਵੀ ਪੜ੍ਹੋ : ਸਪਾ ਸੈਂਟਰ 'ਚ ਚੱਲ ਰਿਹਾ ਸੀ ਗੰਦਾ ਕੰਮ, ਦੋ ਥਾਣਿਆਂ ਦੀ ਪੁਲਸ ਨੇ ਛਾਪਾ ਮਾਰਿਆ ਤਾਂ ਮੰਜ਼ਰ ਦੇਖ ਉਡੇ ਹੋਸ਼

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨਦਾਮਪੁਰ ਵਿਖੇ ਅੱਜ ਸਵੇਰੇ ਪਿੰਡ ਦੇ ਇਕ ਆਬਾਦੀ ਵਾਲੇ ਖੇਤਰ ਵਿਚ ਯੂਪੀ ਦੇ ਰਹਿਣ ਵਾਲੇ ਪ੍ਰਵਾਸੀਆਂ ਵੱਲੋਂ ਗੈਰ ਕਾਨੂੰਨੀ ਤੌਰ ’ਤੇ ਗੰਦਰਕ ਪਟਾਸ ਨਾਲ ਪਟਾਕੇ ਬਣਾਉਣ ਦੀ ਚਲਾਈ ਜਾ ਰਹੀ ਫੈਕਟਰੀ ਅੰਦਰ ਸਵੇਰੇ ਸਵੇਰੇ ਪਟਾਕਿਆਂ ਦੀ ਟੈਸਟਿੰਗ ਦੌਰਾਨ ਕਬਾੜ ਦੇ ਸਮਾਨ ਨੂੰ ਅਚਾਨਕ ਅੱਗ ਲੱਗ ਗਈ ਅਤੇ ਉਨ੍ਹਾਂ ਵੱਲੋਂ ਟੈਸਟ ਕੀਤੇ ਜਾ ਰਹੇ ਪਟਾਕੇ ਫੈਕਟਰੀ ਦੀ ਕੰਧ ਪਾਰ ਕਰਕੇ ਜਦੋਂ ਬਾਹਰ ਖੇਤ ਵਿਚ ਜਾ ਡਿੱਗੇ ਤਾਂ ਖੇਤ ਵਿਚ ਵੀ ਅੱਗ ਲੱਗ ਗਈ ਤਾਂ ਇਨ੍ਹਾਂ ਪਟਾਕਿਆਂ ਦੀ ਆਵਾਜ਼ ਸੁਣਦਿਆਂ ਹੀ ਜਦੋਂ ਨੇੜਲੇ ਘਰਾਂ ਵਾਲੇ ਪਿੰਡ ਵਾਸੀਆਂ ਨੇ ਫੈਕਟਰੀ ਅਤੇ ਖੇਤਾਂ ਵਿਚੋਂ ਧੂਆਂ ਉੱਠਦਾ ਦੇਖਿਆਂ ਤਾਂ ਪਿੰਡ ਵਾਸੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਪਰ ਪੁਲਸ ਦੇ ਪਹੁੰਚਣ ਤੋਂ ਪਹਿਲਾਂ ਹੀ ਇਸ ਫੈਕਟਰੀ ਅੰਦਰ ਕੰਮ ਕਰ ਰਹੇ ਪ੍ਰਵਾਸੀਆਂ ਨੇ ਅੱਗ ਉਪਰ ਕਾਬੂ ਪਾਉਣ ਦੇ ਨਾਲ ਨਾਲ ਇਥੋਂ ਸਬੂਤ ਮਿਟਾਉਣੇ ਸ਼ੁਰੂ ਕਰ ਦਿੱਤੇ ਅਤੇ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ : ਇਸ ਭਿਆਨਕ ਬਿਮਾਰੀ ਨੂੰ ਲੈ ਕੇ ਪੰਜਾਬ 'ਚ ਅਲਰਟ, ਜੇ ਨਜ਼ਰ ਆਉਣ ਇਹ ਲੱਛਣ ਤਾਂ ਸਾਵਧਾਨ

ਇਸ ਦੌਰਾਨ ਜਦੋਂ ਇਸ ਫੈਕਟਰੀ ਅੰਦਰ ਦੇਖਿਆ ਗਿਆ ਤਾਂ ਇੱਥੇ ਗੰਧਕ ਪਟਾਸ ਦੇ ਥੈਲੇ ਭਰੇ ਪਏ ਸਨ ਅਤੇ ਵੱਡੀ ਮਾਤਰਾ ’ਚ ਪਟਾਕੇ ਤਿਆਰ ਕੀਤੇ ਹੋਏ ਸਨ। ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਇਥੇ ਕਰੀਬ ਤਿੰਨ ਮਹੀਨਿਆਂ ਤੋਂ ਇਨ੍ਹਾਂ ਪ੍ਰਵਾਸੀਆਂ ਵੱਲੋਂ ਇਹ ਗੈਰਕਾਨੂੰਨੀ ਫੈਕਟਰੀ ਚਲਾਈ ਜਾ ਰਹੀ ਹੈ ਤੇ ਇਨ੍ਹਾਂ ਪ੍ਰਵਾਸੀਆਂ ਵੱਲੋਂ ਇਥੇ ਪਟਾਕਿਆਂ ਦੀ ਫੈਕਟਰੀ ਦਾ ਪਤਾ ਨਾ ਚੱਲਣ ਦੇਣ ਲਈ ਬਾਹਰ ਸਬਜੀਆਂ ਦੀ ਪਨੀਰੀ ਤਿਆਰ ਕਰਨ ਦੇ ਕੰਮ ਦਾ ਢੌਂਗ ਰਚਿਆ ਹੋਇਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਜੇਕਰ ਸਮਾਂ ਰਹਿੰਦੇ ਇਸ ਅੱਗ ਉਪਰ ਕਾਬੂ ਨਾ ਪਾਇਆ ਜਾਂਦਾ ਤਾਂ ਇਥੇ ਵੱਡਾ ਨੁਕਸਾਨ ਹੋ ਸਕਦਾ ਸੀ। ਇਸ ਸਬੰਧੀ ਜਦੋਂ ਪੁਲਸ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਦੋ ਗਿਰਫ਼ਤਾਰ, ਮਾਮਲਾ ਦਰਜ: ਡੀਐਸਪੀ ਰਾਹੁਲ ਕੌਸ਼ਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਿਵੀਜ਼ਨ ਦੇ ਡੀਐੱਸਪੀ ਰਾਹੁਲ ਕੌਸ਼ਲ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਉਹ ਘਟਨਾ ਸਥਾਨ 'ਤੇ ਆਪਣੀ ਪੁਲਸ ਪਾਰਟੀ ਸਮੇਤ ਪਹੁੰਚ ਗਏ ਸਨ ਤੇ ਉਨ੍ਹਾਂ ਵੱਲੋਂ ਉਥੋਂ ਦੋ ਵਿਅਕਤੀਆਂ ਜਿਨ੍ਹਾਂ ਦੀ ਪਛਾਣ ਜਤਿੰਦਰ ਕੁਮਾਰ ਤੇ ਅੰਕੁਸ਼ ਕੁਮਾਰ ਵਾਸੀ ਯੂਪੀ ਦੇ ਤੌਰ 'ਤੇ ਹੋਈ ਨੂੰ ਕਾਬੂ ਕਰਕੇ ਇਨਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਥਾਨ 'ਤੇ ਪਏ ਸਮਾਨ ਦੀ ਜਾਂਚ ਲਈ ਫੌਰਾਂਸਿਕ ਟੀਮਾਂ ਨੂੰ ਬੁਲਾ ਕੇ ਜਾਂਚ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਪੀ. ਆਰ. ਟੀ. ਸੀ. ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਵੱਡਾ ਕਦਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News