ਇਨਸਾਨੀਅਤ ਸ਼ਰਮਸਾਰ: ਪਸ਼ੂਆਂ ਨਾਲ ਹਵਸ ਮਿਟਾਉਂਦਾ ਰਿਹਾ ਦਰਿੰਦਾ

Friday, Apr 26, 2024 - 06:24 PM (IST)

ਇਨਸਾਨੀਅਤ ਸ਼ਰਮਸਾਰ: ਪਸ਼ੂਆਂ ਨਾਲ ਹਵਸ ਮਿਟਾਉਂਦਾ ਰਿਹਾ ਦਰਿੰਦਾ

ਪਠਾਨਕੋਟ(ਧਰਮਿੰਦਰ)- ਪਠਾਨਕੋਟ ਦੇ ਪਿੰਡ ਧੀਰਾ 'ਚ ਇਨਸਾਨੀਅਤ ਉਸ ਸਮੇਂ ਸ਼ਰਮਸਾਰ ਹੁੰਦੀ ਨਜ਼ਰ ਆਈ। ਜਦੋਂ ਇੱਕ ਪ੍ਰਵਾਸੀ ਮਜ਼ਦੂਰ ਪਸ਼ੂਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਸੀ। ਜਾਣਕਾਰੀ ਮੁਤਬਾਕ ਇਸ ਗੱਲ ਦਾ ਖੁਲਾਸਾ ਸੀ. ਸੀ. ਟੀ. ਵੀ.  ਕੈਮਰੇ ਰਾਹੀਂ ਹੋਇਆ। ਜਦੋਂ ਸਥਾਨਕ ਲੋਕਾਂ ਨੇ ਉਸ ਕੋਲੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੀ ਗਲਤ ਹਰਕਤ ਨੂੰ ਮੰਨ ਲਿਆ, ਜਿਸ ਤੋਂ ਬਾਅਦ ਲੋਕਾਂ ਨੇ ਵਿਅਕਤੀ ਨੂੰ ਖੰਭੇ ਨਾਲ ਬੰਨ੍ਹ ਕੇ ਪੁਲਸ ਨੂੰ ਸੂਚਿਤ ਕੀਤਾ। ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਸ ਨੇ ਖੰਭੇ ਨਾਲ ਬੰਨ੍ਹੇ ਨੌਜਵਾਨ ਨੂੰ ਛੁਡਵਾ ਕੇ ਹਿਰਾਸਤ 'ਚ ਲੈ ਲਿਆ ਅਤੇ ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਮਜੀਠਾ 'ਚ ਵੱਡੀ ਵਾਰਦਾਤ, ਜਵਾਈ ਵਲੋਂ ਚਾਚੇ ਸਹੁਰੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਧੀਰਾ ਤੋਂ ਸੂਚਨਾ ਮਿਲੀ ਸੀ ਕਿ ਇਕ ਪ੍ਰਵਾਸੀ ਮਜ਼ਦੂਰ ਪਸ਼ੂਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਹੈ ਅਤੇ ਉਸ ਨੂੰ ਕਾਬੂ ਕੀਤਾ ਗਿਆ ਹੈ। ਪੁਲਸ ਵਲੋਂ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News