ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ

Wednesday, Mar 27, 2019 - 03:34 PM (IST)

ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ

ਵਲਟੋਹਾ (ਬਲਜੀਤ ਸਿੰਘ)—ਪੁਲਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਸਾਬਕਾ ਫੌਜੀ ਦੀ ਰਾਈਫਲ ਸਾਫ ਕਰਨ ਦੌਰਾਨ ਅਚਾਨਕ ਗੋਲੀ ਚੱਲਣ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਘਟਨਾ ਸਥਾਨ ਤੇ ਮੌਕੇ 'ਤੇ ਪਹੁੰਚੇ ਲੋਕਾਂ ਨੇ ਦੱਸਿਆ ਕਿ ਕਿਰਪਾਲ ਸਿੰਘ ਜੋ ਅੱਜ ਤੋਂ ਡੇਢ ਸਾਲ ਪਹਿਲਾਂ ਫੌਜ 'ਚੋਂ ਰਿਟਾਇਰ ਹੋਇਆ ਸੀ ਸ਼ਾਮ ਪੰਜ-ਛੇ ਦੇ ਕਰੀਬ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਚੋਣ ਜ਼ਾਬਤੇ ਦੌਰਾਨ ਪੁਲਸ ਚੌਕੀ ਘਰਿਆਲਾ ਵਿਖੇ ਆਪਣੀ ਰਾਈਫਲ ਜਮ੍ਹਾ ਕਰਵਾਉਣ ਲਈ ਅਲਮਾਰੀ 'ਚੋਂ ਕੱਢੀ ਅਤੇ ਉਸ ਨੂੰ ਚੈੱਕ ਕਰਨ ਦੌਰਾਨ ਅਚਾਨਕ ਗੋਲੀ ਚੱਲ ਗਈ ਜੋ ਕਿ ਉਨ੍ਹਾਂ ਦੇ ਖੱਬੇ ਪਾਸੇ ਛਾਤੀ ਤੇ ਲੱਗੀ ਜਿਸ ਦੌਰਾਨ ਉਸ ਨੂੰ ਪੱਟੀ ਦੇ ਸਿਵਲ ਹਸਪਤਾਲ ਲੈ ਕੇ ਗਏ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਘਟਨਾ ਦਾ ਪਤਾ ਚੱਲਦੇ ਹੀ ਪੁਲਸ ਚੌਕੀ ਘਰਿਆਲਾ ਦੇ ਇੰਚਾਰਜ ਸਬ-ਇੰਸਪੈਕਟਰ ਲਖਵਿੰਦਰ ਸਿੰਘ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Shyna

Content Editor

Related News